05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ 'ਚ 60 ਬੱਚਿਆਂ ਨੇ ਲਿਆ ਭਾਗ <br/>

Ad Position 21
No active advertisement
ਅਜੀਤ ਡੈਸਕ 28-12-2025
ਬੁਢਲਾਡਾ, 27 ਦਸੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਚੌਂਕ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜਾਰੀ ਲੰਗਰ ਸਮਾਗਮ ਦੌਰਾਨ ਛੋਟੇ ਬੱਚਿਆਂ ਦਾ ਕਵੀ ਦਰਬਾਰ ਕਰਵਾਇਆ ਗਿਆ | 5 ਤੋਂ 15 ਸਾਲ ਤੱਕ ਦੇ 60 ਬੱਚਿਆਂ ਨੇ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ | ਲੰਗਰ ਕਮੇਟੀ ਦੇ ਆਗੂ ਅਮਨਪ੍ਰੀਤ ਸਿੰਘ ਅਨੇਜਾ ਨੇ ਦੱਸਿਆ ਕਿ ਇਨ੍ਹਾਂ ਨਿੱਕੇ ਨਿੱਕੇ ਬੱਚਿਆਂ ਦੀਆਂ ਰਚਨਾਵਾਂ ਨੇ ਦਿਨ ਭਰ ਮਾਹੌਲ ਭਾਵਕ ਬਣਾਈ ਰੱਖਿਆ | ਉਨ੍ਹਾਂ ਦੱਸਿਆ ਕਿ ਕਵੀ ਦਰਬਾਰ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਹੌਸਲਾ ਅਫਜਾਈ ਕਰਦਿਆਂ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਇਨਾਮ ਦਿੱਤੇ ਗਏ | ਇਸ ਮੌਕੇ ਮਾਸਟਰ ਕੁਲਵੰਤ ਸਿੰਘ, ਪਰਮਜੀਤ ਸਿੰਘ ਅਨੇਜਾ, ਮਿਸਤਰੀ ਮਿੱਠੂ ਸਿੰਘ, ਜਸਵੀਰ ਸਿੰਘ ਜੱਸੀ ਪ੍ਰੀਤ ਪੈਲੇਸ, ਬਲਵੀਰ ਸਿੰਘ ਕੈਂਥ, ਅਰਵਿੰਦ ਸਿੰਘ ਅਨੇਜਾ, ਮਿ : ਜਰਨੈਲ ਸਿੰਘ, ਮਾਸਟਰ ਅਰਵਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ ਬੱਛੋਆਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਪੀਪਲਜ਼ ਲਿਟਰੇਰੀ ਫ਼ੈਸਟੀਵਲ'ਸਾਹਿਤ ਇਤਿਹਾਸ ਦਾ ਪੂਰਕ, ਦਸਤਾਵੇਜ਼ ਅਤੇ ਵੰਗਾਰ ਹੈ- ਪ੍ਰੋ. ਅਵਿਨਾਸ਼ ਦਿੱਲੀ <br/> ਅਗਲੀ ਖ਼ਬਰ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਥਾਣਾ ਸਦਰ ਬੁਢਲਾਡਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ <br/>
Ad Position 24
No active advertisement