ਨਥਾਣਾ, 27 ਦਸੰਬਰ (ਗੁਰਦਰਸ਼ਨ ਲੁੱਧੜ)- ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੇ ਜਨਰਲ ਸਕੱਤਰ ਮਾਸਟਰ ਬਲਦੇਵ ਰਾਮ (91) ਦਾ ਅਚਾਨਕ ਦਿਹਾਂਤ ਹੋ ਗਿਆ ਹੈ¢ ਖੱਬੇ ਪੱਖੀ ਵਿਚਾਰਧਾਰਾ ਵਾਲੇ ਮਾ. ਬਲਦੇਵ ਰਾਮ ਜਿੱਥੇ ਹਿੰਦੀ, ਪੰਜਾਬੀ, ਅੰਗਰੇਜ਼ੀ, ਉਰਦੂ ਭਾਸ਼ਾਵਾਂ ਦੇ ਗਿਆਤਾ ਅਤੇ ਸਿੱਖਿਆ ਸ਼ਾਸਤਰੀ ਸਨ, ਉੱਥੇ ਉਹ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਪਰਿਵਾਰਾਂ ਦੇ ਕਦਰਦਾਨ ਸਨ¢ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਾਲੇ ਸਬੰਧ ਸਨ¢ ਉਨ੍ਹਾਂ ਸੰਨ 1971 ਦੀ ਮੁਲਾਜ਼ਮ ਲਹਿਰ, ਅਧਿਆਪਕ ਸੰਘਰਸ਼ਾਂ, ਟੀਚਰਜ਼ ਹੋਮ ਬਠਿੰਡਾ ਦੀ ਸਥਾਪਨਾ ਅਤੇ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਯੋਗਦਾਨ ਪਾਇਆ¢ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਇਕਲÏਤੇ ਬੇਟੇ ਪ੍ਰਵਾਸੀ ਸ਼ਾਇਰ ਅਜ਼ੀਮ ਸ਼ੇਖਰ ਦੇ ਵਿਦੇਸ਼ ਤੋਂ ਇੱਥੇ ਪਰਤਣ ਉਪਰੰਤ ਕੀਤਾ ਜਾਵੇਗਾ¢