05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਗਤਾ ਭਾਈਕਾ ਵਿਖੇ 10ਵਾਂ ਕਲੰਡਰ ਜਾਰੀ ਸਮਾਗਮ 5 ਨੂੰ <br/>

Ad Position 21
No active advertisement
ਅਜੀਤ ਡੈਸਕ 28-12-2025
ਭਗਤਾ ਭਾਈਕਾ, 27 ਦਸੰਬਰ (ਨਿੱਜੀ ਪੱਤਰ ਪ੍ਰੇਰਕ)- ਪ੍ਰੈੱਸ ਕਲੱਬ ਭਗਤਾ ਭਾਈਕਾ ਵਲੋਂ 10ਵਾਂ ਸਾਲਾਨਾ ਕੈਲੰਡਰ ਰਿਲੀਜ਼ ਸਮਾਗਮ 5 ਜਨਵਰੀ ਨੂੰ ਸਵੇਰੇ 11 ਵਜੇ ਸੁਰਿੰਦਰਾ ਡੇਅਰੀ ਕੀਤਾ ਜਾ ਰਿਹਾ ਹੈ¢ ਕਲੱਬ ਦੇ ਸੀਨੀਅਰ ਆਗੂ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਅਤੇ ਕੈਸ਼ੀਅਰ ਬਿੰਦਰ ਜਲਾਲ ਨੇ ਦੱਸਿਆ ਕਿ ਇਸ ਦਸਵੇਂ ਕੈਲੰਡਰ ਵਿਚ ਕਿਸਾਨ-ਮਜਦੂਰ, ਪਾਣੀ, ਬੇਟੀ, ਦਰੱਖਤ ਅਤੇ ਪੰਛੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਕੈਲੰਡਰ ਵਿਚ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ, ਹਰ ਮਹੀਨੇ ਦੀ ਮੱਸਿਆ, ਪੂਰਨਮਾਸ਼ੀ ਅਤੇ ਸੰਗਰਾਂਦ ਸਬੰਧੀ ਜਾਣਕਾਰੀ ਦਿੱਤੀ ਗਈ ਹੈ¢ ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਪ੍ਰਵੀਨ ਅਤੇ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ ਨੇ ਕਿ ਇਸ ਸਮਾਗਮ ਦੌਰਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਬਠਿੰਡਾ ਦੇ ਸਮੂਹ ਅਹੁਦੇਦਾਰਾਂ ਅਤੇ ਵੱਖ ਵੱਖ ਮੀਡੀਆ ਅਦਾਰਿਆਂ ਦੇ ਜ਼ਿਲ੍ਹਾ ਇੰਚਾਰਜਾਂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ¢ ਇਸ ਮੌਕੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ, ਸੀਨੀਅਰ ਆਗੂ ਰਾਜਿੰਦਰਪਾਲ ਸ਼ਰਮਾ, ਸਵਰਨ ਸਿੰਘ ਭਗਤਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਬਠਿੰਡਾ ਵਲੋਂ ਮਾ. ਮਲੂਕਾ ਦੀ ਬਾਲ ਪੁਸਤਕ 'ਆਓ ਸਕੂਲ ਚੱਲੀਏ' ਜਾਰੀ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਆਗੂ ਮਾਸਟਰ ਬਲਦੇਵ ਰਾਮ ਦਾ ਦਿਹਾਂਤ
Ad Position 24
No active advertisement