06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੀ.ਪੀ.ਆਈ. ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ <br/>

Ad Position 21
No active advertisement
ਅਜੀਤ ਡੈਸਕ 28-12-2025
ਸੰਗਤ ਮੰਡੀ, 27 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੀ.ਪੀ.ਆਈ. ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਪਿੰਡ ਘੁੱਦਾ ਅਤੇ ਜੱਸੀ ਬਾਗ਼ਵਾਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਅਤੇ ਪੰਚਾਇਤਾਂ ਨੂੰ ਮੰਗ ਪੱਤਰ ਦਿੱਤੇ ਗਏ | ਭਾਰਤੀ ਕਮਿਊਨਿਸਟ ਪਾਰਟੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਪਿੰਡ ਘੁੱਦਾ ਅਤੇ ਜੱਸੀ ਬਾਗ਼ਵਾਲੀ ਵਿਖੇ ਕੇਂਦਰ ਸਰਕਾਰ ਦੁਆਰਾ ਮਨਰੇਗਾ ਕਾਨੂੰਨ ਰੱਦ ਕਰਨ ਅਤੇ ਨਵੇਂ ਕਾਨੂੰਨ ਵਿਚ ਮਜ਼ਦੂਰਾਂ ਦੇ ਕੰਮ ਮੰਗਣ ਦੇ ਅਧਿਕਾਰ ਖ਼ਤਮ ਕਰਨ ਵਿਰੁੱਧ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਪਿੰਡ ਪੰਚਾਇਤਾਂ ਨੂੰ ਮੰਗ ਪੱਤਰ ਦਿੱਤੇ ਗਏ | ਸੰਬੋਧਨ ਕਰਦਿਆਂ ਕਮਿਊਨਿਸਟ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦਾ ਕੰਮ ਮੰਗਣ ਦਾ ਅਧਿਕਾਰ ਖੋਹ ਕੇ ਗਰੀਬ ਮਜ਼ਦੂਰਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਸ ਨੇ ਲਗਾਤਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਬੀਤੇ ਦਿਨੀਂ ਖ਼ਤਮ ਹੋਏ ਸੈਸ਼ਨ ਵਿਚ ਮੋਦੀ ਸਰਕਾਰ ਦੁਆਰਾ ਜੀ ਰਾਮ ਜੀ ਦੇ ਨਾਂਅ 'ਤੇ ਬਣਾਏ ਗਏ ਕਾਨੂੰਨ ਵਿਚ ਭਾਵੇਂ ਮਜ਼ਦੂਰਾਂ ਨੂੰ 125 ਦਿਨ ਰੁਜ਼ਗਾਰ ਦੇਣ ਦਾ ਲਾਰਾ ਲਾਇਆ ਗਿਆ ਹੈ ਪ੍ਰੰਤੂ ਮਨਰੇਗਾ ਬਜਟ ਵਿਚ ਕੇਂਦਰ ਸਰਕਾਰ ਦਾ ਹਿੱਸਾ ਘੱਟ ਕਰਕੇ ਇਸ ਨੂੰ ਰਾਜਾਂ ਸਿਰ ਮੜਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀਆਂ ਸੂਬਾ ਸਰਕਾਰਾਂ ਲੋਕਾਂ ਨੂੰ ਰੁਜ਼ਗਾਰ ਨਹੀਂ ਦੇ ਸਕਣਗੀਆਂ | ਉਨ੍ਹਾਂ ਦੱਸਿਆ ਕਿ ਪਿੰਡ ਪੰਚਾਇਤਾਂ ਨੂੰ ਦਿੱਤੇ ਮੰਗ ਪੱਤਰਾਂ ਵਿਚ ਮੰਗ ਕੀਤੀ ਗਈ ਕਿ ਪੰਚਾਇਤਾਂ ਗ੍ਰਾਮ ਸਭਾ ਦਾ ਵਿਸੇਸ਼ ਇਜਲਾਸ ਬੁਲਾ ਕੇ ਨਵੇਂ ਬਣੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਅਤੇ ਕੇਂਦਰ ਸਰਕਾਰ ਨੂੰ ਭੇਜਣ ਤਾਂ ਕਿ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਇਆ ਜਾ ਸਕੇ | ਇਸ ਸਮੇਂ ਹੋਏ ਇਕੱਠਾ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਮਿਉਨਿਸਟ ਪਾਰਟੀ ਦੇ ਤਲਵੰਡੀ ਸਾਬੋ ਬਲਾਕ ਦੇ ਮੀਤ ਸਕੱਤਰ ਮੱਖਣ ਸਿੰਘ ਗੁਰੂਸਰ, ਉਮਰਦੀਨ ਜੱਸੀ ਬਾਗ਼ਵਾਲੀ, ਦਰਸ਼ਨ ਸਿੰਘ ਬਾਜਕ ਅਤੇ ਚੰਦ ਸਿੰਘ ਜੱਸੀ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਕਰਜ਼ਾ ਮੁਕਤੀ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਡੀ.ਸੀ. ਬਠਿੰਡਾ ਵਲੋਂ ਮਾ. ਮਲੂਕਾ ਦੀ ਬਾਲ ਪੁਸਤਕ 'ਆਓ ਸਕੂਲ ਚੱਲੀਏ' ਜਾਰੀ <br/>
Ad Position 24
No active advertisement