ਮਾਨਸਾ, 27 ਦਸੰਬਰ (ਸ.ਰਿ.)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਪਿੰਡ ਅਤਲਾ ਖ਼ੁਰਦ ਵਿਖੇ ਦੁਪਹਿਰ 3 ਵਜੇ ਕੀਤੀ ਜਾਵੇਗੀ | ਇਹ ਜਾਣਕਾਰੀ ਦਲ ਦੇ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਦਿੰਦਿਆਂ ਦੱਸਿਆ ਕਿ ਪਿਛਲੇ 8 ਸਾਲਾਂ ਤੋਂ ਜਨਵਰੀ ਮਹੀਨੇ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾਂਦੇ ਹਨ |