04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ 28ਵੀਂ ਵਰ੍ਹੇਗੰਢ ਮਨਾਈ

Ad Position 21
No active advertisement
ਅਜੀਤ ਡੈਸਕ 01-06-2025
ਰੂਪਨਗਰ, 31 ਮਈ (ਯਸ਼ਵੰਤ ਬੱਸੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ 28ਵੀਂ ਵਰ੍ਹੇਗੰਢ ਬਲਾਕ ਰੂਪਨਗਰ ਵਲੋਂ ਡਾ. ਗੁਰਦੀਪ ਸਿੰਘ ਦੀ ਅਗਵਾਈ 'ਚ ਰਾਜ ਹੋਟਲ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਮਨਾਈ ਗਈ | ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਡਾ. ਵੇਦ ਪ੍ਰਕਾਸ਼ ਹੀਰਾ ਨੇ ਇਸ ਮੌਕੇ ਕੇਕ ਕੱਟ ਕੇ ਵਰ੍ਹੇਗੰਢ ਨੂੰ ਯਾਦਗਾਰੀ ਬਣਾਉਂਦਿਆਂ ਸਮੂਹ ਮੈਂਬਰਾਂ ਨੂੰ ਜਥੇਬੰਦੀ ਦੇ ਸੰਘਰਸ਼ਮਈ ਸਫ਼ਰ ਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਸਮਾਗਮ 'ਚ ਹਾਜ਼ਰ ਮੈਂਬਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਇਕ ਪਰਿਵਾਰ ਵਾਂਗੂ ਇਕੱਠੇ ਹੋ ਕੇ ਸੰਘਰਸ਼ ਕਰਦੇ ਰਹਿਣ ਦਾ ਫ਼ੈਸਲਾ ਕੀਤਾ | ਜਥੇਬੰਦੀ ਲਈ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਪੁਰਾਣੇ ਸੀਨੀਅਰ ਸਾਥੀਆਂ ਦਾ ਇਸ ਮੌਕੇ ਸਨਮਾਨ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਵਾਲੇ ਤਿੰਨ ਸੇਵਾ ਮੁਕਤ ਮੁਲਾਜ਼ਮਾਂ ਦਾ ਸਨਮਾਨ ਅਗਲੀ ਖ਼ਬਰ ਸਾਹਿਬਜਾਦਾ ਅਜੀਤ ਸਿੰਘ ਅਕੈਡਮੀ 'ਚ ਵਿਦਿਆਰਥੀ ਲੀਡਰਾਂ ਦੀ ਚੋਣ
Ad Position 24