04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਵਾਲੇ ਤਿੰਨ ਸੇਵਾ ਮੁਕਤ ਮੁਲਾਜ਼ਮਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2025
ਸ੍ਰੀ ਅਨੰਦਪੁਰ ਸਾਹਿਬ, 31 ਮਈ (ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਮੁਕਤ ਹੋਣ ਵਾਲੇ ਤਿੰਨ ਮੁਲਾਜਮਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਵਿਸੇਸ਼ ਸਨਮਾਨ ਕੀਤਾ | ਦੱਸਣਯੋਗ ਹੈ ਕਿ ਨੂਰਪੁਰ ਬੇਦੀ ਦੇ ਪਿੰਡ ਮੋਠਾਪੁਰ ਨਾਲ ਸੰਬੰਧਿਤ ਏ. ਐਸ. ਆਈ. ਹਰਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਾਹਿਬਾਨ ਦੇ ਸੁਰੱਖਿਆ ਕਰਮਚਾਰੀ ਤੇ ਸ਼ਸ਼ਤਰਾਂ ਦੀ ਸੁਰੱਖਿਆ 'ਚ ਲੰਬਾ ਸਮਾ ਡਿਊਟੀ ਨਿਭਾਈ ਹੈ | ਇਸ ਤੋਂ ਬਿਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਟੋਰ ਕੀਪਰ ਜਰਨੈਲ ਸਿੰਘ ਤੇ ਪਲੰਬਰ ਬਲਦੇਵ ਸਿੰਘ ਦਾ ਵੀ ਸੇਵਾਮੁਕਤੀ 'ਤੇ ਸਨਮਾਨ ਕੀਤਾ ਗਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ ਅਤੇ ਕਰਮਜੀਤ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਮਾਸਟਰ ਸੰਜੀਵ ਮੋਠਾਪੁਰ, ਰੇਸ਼ਮ ਸਿੰਘ, ਤਾਰਾ ਸਿੰਘ ਬੁਰਜ ਸਮੇਤ ਵੱਡੀ ਗਿਣਤੀ 'ਚ ਮੁਲਾਜਮ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਮੋਰਿੰਡਾ ਵਿਖੇ ਇਕੱਤਰਤਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ 28ਵੀਂ ਵਰ੍ਹੇਗੰਢ ਮਨਾਈ
Ad Position 24