05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਸ਼ਵ ਹਾਈਪਰਟੈਂਸ਼ਨ ਮਹੀਨੇ ਦੇ ਸੰਬੰਧ ਵਿਚ ਕੱਢੀ ਰੈਲੀ

Ad Position 21
No active advertisement
ਅਜੀਤ ਡੈਸਕ 01-06-2025
ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)-17 ਮਈ ਤੋਂ 17 ਜੂਨ 2025 ਤੱਕ ਮਨਾਏ ਜਾ ਰਹੇ 'ਵਿਸ਼ਵ ਹਾਈਪਰਟੈਂਸ਼ਨ ਅਵੇਅਰਨੈੱਸ' ਮਹੀਨੇ ਦੇ ਚਲਦਿਆਂ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਵਲੋਂ ਇਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਡਾ. ਬੋਬੀ ਗੁਲਾਟੀ ਨੇ ਦੱਸਿਆ ਕਿ ਉੱਚ ਰਕਤਚਾਪ ਇਕ ਸਾਈਲੈਂਟ ਕਿਲਰ' ਹੈ ਜੋ ਅਕਸਰ ਕਿਸੇ ਲੱਛਣ ਦੇ ਬਿਨਾ ਹੀ ਵਿਅਕਤੀ ਨੂੰ ਪ੍ਰਭਾਵਿਤ ਕਰ ਜਾਂਦਾ ਹੈ | ਇਸ ਲਈ ਸਮੇਂ-ਸਮੇਂ 'ਤੇ ਰਕਤਚਾਪ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਹਾਈਪਰਟੈਂਸ਼ਨ ਦੇ ਕਾਰਨ, ਲੱਛਣ, ਇਲਾਜ ਤੇ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਰੂਟੀਨ 'ਚ ਕਰਨਾ ਚਾਹੀਦਾ ਹੈ | ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਹੱਥਾਂ 'ਚ ਬੈਨਰ ਅਤੇ ਸਲੋਗਨ ਲੈ ਕੇ ਉੱਚ ਰਕਤ ਚਾਪ ਸੰਬੰਧੀ ਜਾਗਰੂਕ ਕਰਦੇ ਹੋਏ ਸ਼ਹਿਰ 'ਚੋਂ ਇਕ ਰੈਲੀ ਕੱਢੀ ਗਈ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਤੇ ਰਿਤੂ, ਕੋਆਰਡੀਨੇਟਰ ਸੁਖਜੀਤ ਕੰਬੋਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਮਾਜਰੀ ਘਾੜ ਵਿਖੇ ਪੀਰਾਂ ਦੇ ਦਰਬਾਰ 'ਤੇ ਹੋਏ ਨਤਮਸਤਕ <br/> ਅਗਲੀ ਖ਼ਬਰ ਭਾਖੜਾ ਡੈਮ ਮਿਊਜੀਅਮ ਦੇ ਕੰਮ 'ਚ ਦੇਰੀ, ਲੋਕਾਂ ਦੇ ਉਤਸ਼ਾਹ ਢੇਰੀ
Ad Position 24