05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ਸਦਮਾ, ਸੱਸ ਮਾਤਾ ਅਮਰਜੀਤ ਕੌਰ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 01-06-2025
ਸ੍ਰੀ ਅਨੰਦਪੁਰ ਸਾਹਿਬ, 31 ਮਈ (ਕਰਨੈਲ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਸੱਸ ਤੇ ਸਵ: ਪੱਤਰਕਾਰ ਵਿਜੈਪਾਲ ਸਿੰਘ ਢਿੱਲੋਂ ਦੇ ਪੂਜਨੀਕ ਮਾਤਾ ਮਾਤਾ ਅਮਰਜੀਤ ਕੌਰ ਢਿੱਲੋਂ (84) ਪਤਨੀ ਸਵ: ਜਥੇਦਾਰ ਸਤਵੰਤ ਸਿੰਘ ਢਿੱਲੋਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਹਨ | ਜ਼ਿਕਰਯੋਗ ਹੈ ਕਿ ਮਾਤਾ ਅਮਰਜੀਤ ਕੌਰ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੇ ਪਰਮਾਰ ਹਸਪਤਾਲ ਰੂਪਨਗਰ ਵਿਖੇ ਆਖਰੀ ਸ਼ਾਹ ਲਏ | ਉਨ੍ਹਾਂ ਦੇ ਪੰਜ ਭੂਤਕ ਸਰੀਰ ਦਾ ਅੰਤਮ ਦਾਹ ਸਸਕਾਰ 1 ਜੂਨ ਨੂੰ ਸਥਾਨਕ ਚਰਨ ਗੰਗਾ ਖੱਡ 'ਤੇ ਸਥਿਤ ਸਮਸਾਨਘਾਟ 'ਤੇ ਸਵੇਰੇ 11 ਵਜੇ ਦੇ ਕਰੀਬ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ 'ਚ ਜਥੇਦਾਰ ਬਾਬਾ ਬਲਬੀਰ ਸਿੰਘ ਤੇ ਮਾਤਾ ਜੀ ਦੇ ਸਮੁੱਚੇ ਪ੍ਰੀਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਮੈਨੇਜਰ ਮਲਕੀਤ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ, ਕਾਰ ਸੇਵਾ ਵਾਲੇ ਬਾਬਾ ਜਰਨੈਲ ਸਿੰਘ, ਅਮਰਜੀਤ ਸਿੰਘ ਜਿੰਦਵੜੀ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਤੇ ਪਿ੍ਤਪਾਲ ਸਿੰਘ ਗੰਡਾ, ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਸੀਨੀਅਰ ਕਾਂਗਰਸੀ ਆਗੂ ਡਾ. ਆਤਮਾ ਸਿੰਘ, ਕੁਲਦੀਪ ਸਿੰਘ ਬੰਗਾ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਜਸਪਾਲ ਸਿੰਘ ਪਾਲ ਅਰੋੜਾ, ਜਥੇਦਾਰ ਸੰਤੋਖ ਸਿੰਘ, ਬੁੱਢਾ ਦਲ ਦੇ ਬਾਬਾ ਮਲੂਕ ਸਿੰਘ ਲਾਡੀ, ਜਗਦੀਪ ਸਿੰਘ ਕਿੱਟੂ, ਨੰਬਰਦਾਰ ਇੰਦਰਜੀਤ ਸਿੰਘ ਮਿੰਟੂ, ਸਾਬਕਾ ਨਗਰ ਕੌਂਸਲ ਪ੍ਰਧਾਨ ਮਹਿੰਦਰ ਸਿੰਘ ਵਾਲੀ, ਕੌਂਸਲਰ ਗੁਰਿੰਦਰ ਸਿੰਘ ਵਾਲੀਆ ਆਦਿ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਲਿਆਣ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸਮਾਜ ਸੇਵੀ ਮਦਨ ਲਾਲ ਕਸਾਣਾ ਵਲੋਂ ਪ੍ਰਾਇਮਰੀ ਸਕੂਲ ਟਿੱਬਾ ਟੱਪਰੀਆਂ ਨੂੰ ਦਾਨ ਵਜੋਂ ਰਾਸ਼ੀ ਭੇਟ
Ad Position 24