05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਮੋਰਿੰਡਾ, 31 ਮਈ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਮੋਰਿੰਡਾ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ | ਇਸ ਸੰਬੰਧੀ ਐੱਸ. ਐੱਮ. ਓ. ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਭਾਰਤ ਵਿਚ ਮੂੰਹ ਦੇ ਕੈਂਸਰ ਦੇ ਮਰੀਜਾਂ ਦੀ ਗਿਣਤੀ ਸਭ ਤੋਂ ਵੱਧ ਹੈ | ਭਾਰਤ 'ਚ ਹਰ ਸਾਲ ਲਗਪਗ 8-9 ਲੱਖ ਮੌਤਾਂ ਹੁੰਦੀਆਂ ਹਨ | ਇਸ ਮੌਕੇ ਜਸਵੀਰ ਸਿੰਘ ਕਾਊਾਸਲਰ, ਕੁਲਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਡਾ. ਇੰਦਰਜੀਤ ਸਿੰਘ, ਡਾ. ਮਨਪ੍ਰੀਤ ਕੌਰ ਧੀਮਾਨ, ਡਾ. ਮਨੀ ਸ਼ਰਮਾ, ਪਰਮਜੀਤ ਕੌਰ ਨਰਸਿੰਗ ਸਿਸਟਰ, ਰਜਿੰਦਰ ਕੌਰ, ਸਰਸਵਤੀ ਨਰਸਿੰਗ ਸੰਸਥਾ ਦੀਆਂ ਵਿਦਿਆਰਥਣਾਂ, ਲਵਪ੍ਰੀਤ ਸਿੰਘ, ਹਰਦੀਪ ਸਿੰਘ, ਰਾਘਵ ਸਿੰਗਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਝਾਂਡੀਆਂ ਕਲਾਂ ਵਿਖੇ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਦੋ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>
Ad Position 24