ਢੇਰ, 31 ਮਈ (ਸ਼ਿਵ ਕੁਮਾਰ ਕਾਲੀਆ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਨੂੰ ਅੱਜ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸੀਨੀਅਰ ਸੈਕੰਡਰੀ ਸਕੂਲ ਢੇਰ ਲੜਕੀਆਂ ਵਿਖੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ | ਇਸ ਮੌਕੇ ਸੁਰਿੰਦਰ ਪਾਲ ਸਿੰਘ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਪਿੰਡ ਦੇ ਲੋਕਾਂ ਵਲੋਂ ਸੁਰਿੰਦਰ ਪਾਲ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸੁਰਿੰਦਰ ਪਾਲ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਜੋ ਸੇਵਾਵਾਂ ਨਿਭਾਈਆਂ ਗਈਆਂ ਹਨ, ਉਨ੍ਹਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ | ਇਸ ਦੌਰਾਨ ਸਕੂਲ ਸਟਾਫ਼ ਤੇ ਪਿੰਡ ਵਾਸੀਆਂ ਵਲੋਂ ਸੁਰਿੰਦਰ ਪਾਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ | ਜ਼ਿਕਰਯੋਗ ਹੈ ਕਿ ਸੁਰਿੰਦਰ ਪਾਲ ਸਿੰਘ ਵਲੋਂ ਕੰਨਿਆ ਸਕੂਲ ਢੇਰ ਵਿਖੇ ਵੀ ਬਤੌਰ ਪਿ੍ੰਸੀਪਲ ਆਪਣੀਆਂ ਸੇਵਾਵਾਂ ਨਿਭਾਈਆ ਗਈਆਂ ਸਨ | ਇਸ ਮੌਕੇ ਮਮਤਾ ਬਖਸ਼ੀ, ਸੰਜੇ ਕੁਮਾਰ, ਸਾਰੀਤਾ ਦੇਵੀ, ਹਰਦੀਪ ਸਿੰਘ, ਵਰਿੰਦਰ ਕੁਮਾਰੀ, ਨਵਨੀਤ ਕੌਰ, ਬਿੰਦੂ ਸ਼ਰਮਾ, ਦਲਵੀਰ ਕੌਰ, ਮਨਪ੍ਰੀਤ ਕੌਰ, ਰੇਨੂ ਬਾਲਾ ਆਦਿ ਸਮੂਹ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ |