05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਲਗਾਇਆ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 01-06-2025
ਮੋਰਿੰਡਾ, 31 ਮਈ (ਤਰਲੋਚਨ ਸਿੰਘ ਕੰਗ)-ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ, ਜਿਸ 'ਚ 35 ਯੂਨਿਟ ਖ਼ੂਨ ਇਕੱਤਰ ਕੀਤਾ | ਇਸ ਸੰਬੰਧੀ ਮਾ. ਹਾਕਮ ਸਿੰਘ ਕਾਂਝਲਾ ਤੇ ਪ੍ਰਾਜੈਕਟ ਚੇਅਰਮੈਨ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਇਹ ਕੈਂਪ ਪ੍ਰਧਾਨ ਜਗਦੀਸ਼ ਵਰਮਾ ਦੀ ਅਗਵਾਈ ਹੇਠ ਲਗਾਇਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਹਰਿੰਦਰਜੀਤ ਸਿੰਘ ਤੇ ਵਿਸ਼ੇਸ਼ ਮਹਿਮਾਨ ਵਜੋਂ ਐੱਸ. ਜੀ. ਪੀ. ਸੀ. ਦੇ ਸਾਬਕਾ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪ ਦੌਰਾਨ ਪੀ. ਜੀ. ਆਈ. ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵਲੋਂ 35 ਯੂਨਿਟ ਖ਼ੂਨ ਇਕੱਤਰ ਕੀਤਾ | ਖ਼ੂਨਦਾਨੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਟੇਕ ਚੰਦ ਸ਼ਰਮਾ, ਵਿਜੇ ਅਗਨੀਹੋਤਰੀ, ਸੁਰੇਸ਼ ਡੋਰਾ, ਰਵਿੰਦਰ ਸਿੰਘ ਰਵੀ, ਮਨਜੀਤ ਸਿੰਘ ਭਾਟੀਆ, ਜਤਿੰਦਰ ਗੁੰਬਰ, ਕੋਚ ਜਗੀਰ ਸਿੰਘ, ਹਰਵਿੰਦਰ ਸੂਦ, ਸ਼ਾਰਦਾ ਪ੍ਰਸਾਦ ਮੌਰਿਆ, ਸੰਜੀਵ ਸ਼ਰਮਾ, ਮਨੀਸ਼ ਵਸ਼ਿਸ਼ਟ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਬਿਆਣਾ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/>
Ad Position 24