ਸ੍ਰੀ ਚਮਕੌਰ ਸਾਹਿਬ, 1 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਅੰਗਰੇਜ਼ੀ ਵਿਸ਼ੇ ਦੇ ਲੈਕਚਰਾਰ ਰਾਕੇਸ਼ ਸ਼ਰਮਾ ਦੀ ਸੇਵਾ-ਮੁਕਤੀ ਮੌਕੇ ਸੰਸਥਾ ਵਲੋਂ ਸ਼ਾਨਦਾਰ ਵਿਦਾਇਗੀ ਸਮਾਰੋਹ ਕਰਵਾਇਆ | ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣਾਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ, ਉਪਰੰਤ ਲੈਕਚਰਾਰ ਸੁੱਧਾ ਮੱਲ ਵਲੋਂ ਰਾਕੇਸ਼ ਸ਼ਰਮਾ ਦੀ ਤਿੰਨ ਦਹਾਕਿਆਂ ਦੇ ਕਰੀਬ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕੀਤਾ | ਸੰਸਥਾ ਦੇ ਪਿ੍ੰਸੀਪਲ ਜਗਤਾਰ ਸਿੰਘ ਲੌਂਗੀਆਂ ਨੇ ਕਿਹਾ ਕਿ ਰਾਕੇਸ਼ ਸ਼ਰਮਾ ਵਲੋਂ ਦੋ ਦਹਾਕਿਆਂ ਦੇ ਕਰੀਬ ਸੰਸਥਾ ਦੇ ਬਿਹਤਰੀ ਲਈ ਵੱਡਾ ਯੋਗਦਾਨ ਪਾਇਆ ਗਿਆ ਹੈ, ਜੋ ਸੰਸਥਾ ਦੇ ਮੌਜੂਦਾ ਤੇ ਭਵਿੱਖ ਦੇ ਅਧਿਆਪਕਾਂ ਲਈ ਬਿਨਾਂ ਸ਼ੱਕ ਇਕ ਮੀਲ ਦਾ ਪੱਥਰ ਆਪ ਮੁਹਾਰੇ ਬਣ ਗਿਆ ਹੈ | ਇਸ ਮੌਕੇ ਰਾਕੇਸ਼ ਸ਼ਰਮਾ ਨੇ ਆਪਣੇ ਸਮੂਹ ਸਹਿਯੋਗੀਆਂ ਵਲੋਂ ਮਿਲੇ ਭਰਵੇਂ ਸਹਿਯੋਗ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਸੰਸਥਾ ਦੀ ਭਲਾਈ ਲਈ ਪੰਜਾਹ ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ | ਇਸ ਮੌਕੇ ਸੰਸਥਾ ਵਲੋਂ ਸ੍ਰੀ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਨਦਾਰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਤੇ ਸ੍ਰੀ ਸ਼ਰਮਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ |