06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਸ੍ਰੀ ਚਮਕੌਰ ਸਾਹਿਬ, 1 ਜੂਨ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ | ਇਸ ਮੌਕੇ ਡਾ. ਸੁਮਿਤਾ ਸ਼ਰਮਾ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਕਿਹਾ ਕਿ ਤੰਬਾਕੂ ਦੀ ਲਪੇਟ 'ਚ ਮਰਦ, ਔਰਤਾਂ ਤੇ ਬੱਚੇ ਵੱਡੀ ਗਿਣਤੀ ਵਿਚ ਆ ਚੁੱਕੇ ਹਨ | ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਗਲੇ ਦਾ ਕੈਂਸਰ ਤੇ ਫੂਡ ਪਾਈਪ ਦਾ ਕੈਂਸਰ ਆਦਿ ਹੋਣ ਦਾ ਖ਼ਤਰਾ 4 ਗੁਣਾ ਵੱਧ ਜਾਂਦਾ ਹੈ | ਬੀੜੀ ਸਿਗਰਟ ਦੇ ਧੰੂਏ ਨਾਲ ਬੱਚਿਆਂ ਦੇ ਦਿਲ ਤੇ ਦਿਮਾਗ਼ 'ਤੇ ਭੈੜਾ ਅਸਰ ਹੁੰਦਾ ਹੈ | ਜ਼ਿਆਦਾ ਤੰਬਾਕੂਨੋਸ਼ੀ ਕਰਨ ਵਾਲਿਆਂ 'ਚ ਤੰਬਾਕੂ ਨਾ ਪੀਣ ਵਾਲਿਆਂ ਦੇ ਮੁਕਾਬਲੇ ਫੇਫੜਿਆਂ ਦੇ ਕੈਂਸਰ ਦੀ ਬਿਮਾਰੀ 15 ਤੋਂ 30 ਗੁਣਾ ਵੱਧ ਪਾਈ ਜਾਂਦੀ ਹੈ | ਇਸ ਮੌਕੇ ਹਰਵਿੰਦਰ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਕਿਹਾ ਕਿ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਆਫ਼ ਇੰਡੀਆ ਅਧੀਨ ਚਬਾਉਣ ਵਾਲੇ ਤੰਬਾਕੂ 'ਤੇ ਪਾਬੰਦੀ ਲਗਾਈ ਗਈ ਹੈ | ਡਰੱਗ ਤੇ ਕਾਸਮੈਟਿਕ ਐਕਟ ਅਧੀਨ ਈ-ਸਿਗਰਟ ਨੂੰ ਗੈਰ ਕਾਨੂੰਨੀ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਗਰਟ ਤੇ ਹੋਰ ਤੰਬਾਕੂ ਉਤਪਾਦਾਂ ਐਕਟ ਦੀ ਧਾਰਾ 7 ਅਧੀਨ ਖੁੱਲ੍ਹੀ ਸਿਗਰਟ/ਤੰਬਾਕੂ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ | ਇਸ ਮੌਕੇ ਸੁਪਰਵਾਈਜ਼ਰ ਨਾਗਰ ਸਿੰਘ, ਦਵਿੰਦਰ ਸਿੰਘ, ਨਰੰਜਣ ਸਿੰਘ ਆਈ. ਸੀ. ਟੀ. ਸੀ. ਕਾਊਾਸਲਰ ਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਫ਼ਤਿਹਪੁਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਹਰਜਿੰਦਰ ਸਿੰਘ ਗੱਜਪੁਰ ਸੈਣੀ ਮਹਾਂ ਸਭਾ ਦੇ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ <br/>
Ad Position 24