ਨੂਰਪੁਰ ਬੇਦੀ, 1 ਜੂਨ (ਵਿੰਦਰਪਾਲ ਝਾਂਡੀਆਂ)-ਨਾਮਵਰ ਸਮਾਜ ਸੇਵੀ ਸੰਸਥਾ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਏਮਜ਼ ਹਸਪਤਾਲ ਬਿਲਾਸਪੁਰ ਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਇਲਾਜ ਲਈ ਲਿਜਾਉਣ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਪਿੰਡ ਜੱਸੇਮਾਜਰਾ ਦੇ ਵਾਸੀਆਂ ਵਲੋਂ ਪਿੰਡ 'ਚੋਂ ਇਕੱਤਰ ਕਰਕੇ 23 ਹਜ਼ਾਰ ਰੁਪਏ ਦੀ ਰਾਸ਼ੀ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੂੰ ਪ੍ਰਦਾਨ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਇਸ ਮੁਫ਼ਤ ਬੱਸ ਸੇਵਾ ਦੀ ਭਰਵੀਂ ਸ਼ਲਾਘਾ ਕਰਦਿਆਂ ਭਵਿੱਖ 'ਚ ਵੀ ਸੁਸਾਇਟੀ ਨੂੰ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਪਿੰਡ ਵਾਸੀਆਂ ਦਾ ਆਰਥਿਕ ਸਹਿਯੋਗ ਪ੍ਰਦਾਨ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕਰਨੈਲ ਸਿੰਘ, ਸ਼ਿੰਗਾਰਾ ਸਿੰਘ, ਅਵਤਾਰ ਸਿੰਘ, ਦਰਬਾਰਾ ਸਿੰਘ, ਗੁਰਦੇਵ ਸਿੰਘ, ਪੰਚ ਗੁਰਮੀਤ ਸਿੰਘ, ਦਲਜੀਤ ਸਿੰਘ ਰਾਏਪੁਰ, ਅਜੈਬ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਭਨੂਹਾਂ, ਸੰਤੋਖ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |