06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਤਿਗੁਰੂ ਕਬੀਰ ਸਾਹਿਬ ਦੀ ਜੈਅੰਤੀ ਮਨਾਉਣ ਸੰਬੰਧੀ ਭੂਰੀਵਾਲੇ ਗੁਰਗੱਦੀ ਦੇ ਸੇਵਾਦਾਰਾਂ ਦੀ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 02-06-2025
ਨੂਰਪੁਰ ਬੇਦੀ, 1 ਜੂਨ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਨਾਮ-ਲੇਵਾ ਸਰਬ ਸੰਗਤ ਵਲੋਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ 'ਚ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਸਤਿਪੁੁਰਸ਼ ਸਤਿਗੁਰੂ ਕਬੀਰ ਸਾਹਿਬ ਮਹਾਰਾਜ ਦੀ ਜੈਅੰਤੀ ਮਨਾਉਣ ਲਈ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਸੰਬੰਧੀ ਆਚਾਰੀਆ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਭਰਵੀਂ ਮੀਟਿੰਗ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 9 ਜੂਨ ਨੂੰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਜੀ ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਜੀ ਦੀ ਰਚਿਤ ਬਾਣੀ ਦੇ ਅਖੰਡ ਪਾਠਾਂ ਦਾ ਪ੍ਰਕਾਸ਼ ਕਰਨਗੇ | 10 ਜੂਨ ਨੂੰ ਵਿਸ਼ਾਲ ਮੈਗਾ ਮੈਡੀਕਲ ਕੈਂਪ ਤੇ ਅਲਫਾ ਬਲੱਡ ਬੈਂਕ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸੇ ਹੀ ਦੌਰਾਨ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ | 11 ਜੂਨ ਨੂੰ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸਮਾਪਤੀ ਮੌਕੇ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਪਾਏ ਜਾਣਗੇ | ਸੰਤ ਸਮਾਗਮ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਆਚਾਰੀਆ ਸ੍ਰੀ ਚੇਤਨਾ ਨੰਦ ਮਹਾਰਾਜ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਦੇ ਉੱਚ ਕੋਟੀ ਦੇ ਵਿਦਵਾਨ ਸੰਤ ਮਹਾਂਪੁਰਸ਼ ਸਤਿਸੰਗ ਉਪਦੇਸ਼ ਜ਼ਰੀਏ ਅੰਮਿ੍ਤ ਵਰਖਾ ਕਰਨਗੇ ਤੇ ਸੰਗਤ ਨੂੰ ਪਰਮਾਰਥ ਨਾਲ ਜੋੜਨਗੇ | ਟਰੱਸਟ ਦੇ ਮੈਂਬਰਾਨ ਨੇ ਦੱਸਿਆ ਕਿ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਲਈ 40 ਦੇ ਕਰੀਬ ਸੇਵਾਦਾਰਾਂ ਦੇ ਵੱਖਰੇ ਵੱਖਰੇ ਵਿੰਗ ਬਣਾ ਕੇ ਪੂਰੇ ਸਮਾਗਮ ਨੂੰ 4 ਸੈਕਟਰਾਂ 'ਚ ਵੰਡ ਕੇ 900 ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਜੋ 8 ਜੂਨ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਪਹੁੰਚ ਕੇ ਆਪੋ ਆਪਣੀਆਂ ਡਿਊਟੀਆਂ ਸੰਭਾਲਣਗੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਅਹਿਲਿਆਬਾਈ ਹੋਲਕਰ ਦੀ ਜੈਅੰਤੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ 'ਚ ਭਾਜਪਾਈਆਂ ਨੇ ਭੇਟ ਕੀਤੀ ਸ਼ਰਧਾਂਜਲੀ <br/... ਅਗਲੀ ਖ਼ਬਰ ਸ਼ਿਵ ਮੰਦਰ ਡੇਰਾ ਬਿਲ ਪੁਰ ਵਿਖੇ ਬਾਬਾ ਉਮੇਦ ਗਿਰ ਦੀ ਅਗਵਾਈ 'ਚ ਵਿਸ਼ਾਲ ਭੰਡਾਰਾ ਕਰਵਾਇਆ <br/>
Ad Position 24