06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਾਤਾ ਅਹਿਲਿਆਬਾਈ ਹੋਲਕਰ ਦੀ ਜੈਅੰਤੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ 'ਚ ਭਾਜਪਾਈਆਂ ਨੇ ਭੇਟ ਕੀਤੀ ਸ਼ਰਧਾਂਜਲੀ <br/>

Ad Position 21
No active advertisement
ਅਜੀਤ ਡੈਸਕ 02-06-2025
ਰੂਪਨਗਰ, 1 ਜੂਨ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਮਾਤਾ ਅਹਿਲਿਆਬਾਈ ਹੋਲਕਰ ਜੀ ਦੀ ਜੈਅੰਤੀ ਨੂੰ ਸਮਰਪਿਤ ਇਕ ਵਿਸ਼ੇਸ਼ ਸ਼ਰਧਾਂਜਲੀ ਸਮਾਰੋਹ ਕਰਵਾਇਆ | ਇਸ ਮੌਕੇ ਉਨ੍ਹਾਂ ਮਾਤਾ ਅਹਿਲਿਆਬਾਈ ਹੋਲਕਰ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ | ਲਾਲਪੁਰਾ ਨੇ ਕਿਹਾ ਕਿ ਮਾਤਾ ਅਹਿਲਿਆਬਾਈ ਹੋਲਕਰ ਤਿਆਗ, ਧਰਮ, ਸੇਵਾ ਅਤੇ ਸੁਸ਼ਾਸਨ ਦੀ ਪ੍ਰਤੀਕ ਸਨ | ਉਨ੍ਹਾਂ ਨੇ ਇਕ ਆਦਰਸ਼ ਤੇ ਸਮਰਥ ਸ਼ਾਸਕ ਵਜੋਂ ਦੇਸ਼ ਅੱਗੇ ਇਕ ਮਿਸਾਲ ਪੇਸ਼ ਕੀਤੀ | ਮਾਤਾ ਜੀ ਨੇ ਸਿਰਫ਼ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਹੀ ਨਹੀਂ, ਸਗੋਂ ਧਾਰਮਿਕ ਸਥਾਨਾਂ ਦੇ ਪੁਨਰਨਿਰਮਾਣ ਤੇ ਲੋਕ-ਕਲਿਆਣ ਲਈ ਵੀ ਇਤਿਹਾਸਕ ਕੰਮ ਕੀਤੇ | ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਇਹ ਦਿਨ ਸਾਡੇ ਲਈ ਇਹ ਸੰਕਲਪ ਲੈਣ ਦਾ ਦਿਨ ਹੈ ਕਿ ਅਸੀਂ ਵੀ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲੀਏ | ਪ੍ਰੋਗਰਾਮ ਦੇ ਆਿਖ਼ਰ 'ਚ ਹਾਜ਼ਰੀਨ ਨੇ ਮਾਤਾ ਅਹਿਲਿਆਬਾਈ ਹੋਲਕਰ ਦੇ ਵਿਚਾਰਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਅਤੇ ਸਮਾਜ 'ਚ ਸਮਰਸਤਾ, ਸੇਵਾ ਅਤੇ ਚੰਗੇ ਸ਼ਾਸਨ ਦੀ ਭਾਵਨਾ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ | ਸਮਾਰੋਹ 'ਚ ਭਾਜਪਾ ਦੇ ਕਈ ਉੱਘੇ ਆਗੂ ਤੇ ਵਰਕਰ ਮੌਜੂਦ ਸਨ | ਪ੍ਰਮੁੱਖ ਤੌਰ 'ਤੇ ਹਰਨੇਕ ਸਿੰਘ ਕਲਾਰਾਂ, ਅਸ਼ਵਨੀ ਸ਼ਰਮਾ, ਅਭਿਸ਼ੇਕ ਅਗਨੀਹੋਤਰੀ, ਸੁਰਿੰਦਰਪਾਲ ਸੇਠੀ, ਹਿੰਮਤ ਸਿੰਘ ਗਿਰਨ, ਵਿਜੈ ਕੁਮਾਰ ਤੇ ਸੰਜੀਵ ਕੁਮਾਰ ਸਮੇਤ ਕਈ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸੰਤੋ ਕਰਤਾਰਪੁਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਸਤਿਗੁਰੂ ਕਬੀਰ ਸਾਹਿਬ ਦੀ ਜੈਅੰਤੀ ਮਨਾਉਣ ਸੰਬੰਧੀ ਭੂਰੀਵਾਲੇ ਗੁਰਗੱਦੀ ਦੇ ਸੇਵਾਦਾਰਾਂ ਦੀ ਕਾਸ਼ੀਪੁਰੀ ਧਾਮ ਝਾਂਡੀਆਂ ਕਲ...
Ad Position 24