07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭੱਕੂਮਾਜਰਾ ਸਕੂਲ 'ਚ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-06-2025
ਸ੍ਰੀ ਚਮਕੌਰ ਸਾਹਿਬ, 1 ਜੂਨ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਵਾਂਗ ਇਸ ਵਾਰ ਵੀ ਪੰਜਾਬ ਰਾਜ ਬਿਜਲੀ ਬੋਰਡ ਤੋਂ ਰਿਟਾ. ਐਸ. ਡੀ. ਓ. ਨਾਇਬ ਸਿੰਘ ਭੱਕੂਮਾਜਰਾ ਵਲੋਂ ਸਕੂਲ 'ਚ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਚੰਗੇ ਹਾਸਿਲ ਕੀਤੇ ਅੰਕ ਹੀ ਬੱਚੇ ਦੀ ਜ਼ਿੰਦਗੀ ਨੂੰ ਚੰਗੇ ਭਵਿੱਖ ਵਲ ਲੈ ਜਾਂਦੇ ਹਨ | ਸੰਸਥਾ ਦੇ ਮੁਖੀ ਮੇਜਰ ਸਿੰਘ ਨੇ ਨਾਇਬ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਹਰ ਸਾਲ ਕੀਤੇ ਜਾਂਦੇ ਅਜਿਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਚੰਗੀ ਮਿਹਨਤ ਕਰਨ ਲਈ ਉਤਸਾਹਿਤ ਕਰਦੇ ਹਨ | ਦੱਸਣਯੋਗ ਹੈ ਕਿ ਨਾਇਬ ਸਿੰਘ ਦਾ ਬੇਟਾ, ਬੇਟੀ ਤੇ ਦੋਹਤੀ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਤੇ ਉਦੋਂ ਤੋਂ ਹੀ ਇਨ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੇ ਬੱਚਿਆਂ ਵਾਂਗ ਸਮਝ ਕੇ ਅਗਲੇਰੀ ਪੜ੍ਹਾਈ ਲਈ ਪ੍ਰੇਰਿਤ ਕਰਨ ਹਿਤ ਇਨਾਮ ਰਾਸ਼ੀ ਦਿੰਦੇ ਆ ਰਹੇ ਹਨ, ਇਸ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਹੋਰਨਾਂ ਕੰਮਾਂ 'ਚ ਵੀ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਵੀ ਹਮੇਸ਼ਾ ਤਤਪਰ ਰਹਿੰਦੇ ਹਨ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ, ਵਿਦਿਆਰਥੀਆਂ ਸਮੇਤ ਪਿੰਡ ਦੀ ਸਰਪੰਚ ਗੁਰਮੀਤ ਕੌਰ, ਭੁਪਿੰਦਰ ਸਿੰਘ, ਨਾਇਬ ਸਿੰਘ ਦੀ ਪਤਨੀ ਇੰਦਰਜੀਤ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਢੇਰ ਪਿੰਡ ਵਿਖੇ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸ਼ਬਦ ਨਾਲ ਜੁੜ ਕੇ ਹੀ ਆਤਮਿਕ ਵਿਕਾਸ ਸੰਭਵ ਹੋ ਸਕਦਾ-ਡਾ. ਦੇਵਿੰਦਰ ਸੈਫ਼ੀ <br/>
Ad Position 24