07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿ੍ਸ਼ਨ ਸਿੰਘ ਲੈਹੜੀਆਂ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਈ

Ad Position 21
No active advertisement
ਅਜੀਤ ਡੈਸਕ 02-06-2025
ਨੂਰਪੁਰ ਬੇਦੀ, 1 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਲੈਹੜੀਆਂ ਦੇ ਕਿਸਾਨ ਆਗੂ ਤੇ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਜਰਨਲ ਸਕੱਤਰ ਕਿ੍ਸ਼ਨ ਸਿੰਘ ਲੈਹੜੀਆਂ ਦਾ ਅੰਤਿਮ ਸੰਸਕਾਰ ਪਿੰਡ ਲੈਹੜੀਆਂ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨਾਂ ਦੇ ਸਪੁੱਤਰ ਬਬਨਦੀਪ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦਿੱਤੀ |
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾਂ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ ਉਥੇ ਹੀ ਇਲਾਕੇ ਦੀ ਕਿਸਾਨ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ | ਅੱਜ ਅੰਤਿਮ ਯਾਤਰਾ ਮੌਕੇ ਜਮਹੂਰੀ ਕਿਸਾਨ ਸਭਾ ਤੋਂ ਗੁਰਨੈਬ ਸਿੰਘ ਜੇਤੇਵਾਲ, ਧਰਮਪਾਲ ਸੈਣੀ ਤੋਂ ਇਲਾਵਾ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਅÏਲਖ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਬੀਰ ਸਿੰਘ ਭੱਟੋ, ਪੰਜਾਬ ਮੋਰਚੇ ਦੇ ਕਨਵੀਨਰ ਗੌਰਵ ਰਾਣਾ, ਅਵਤਾਰ ਸਿੰਘ ਅਸਾਲਤਪੁਰ, ਰਾਮਦਾਸ, ਗੁਰਵਿੰਦਰ ਸਿੰਘ ਸਸਕੌਰ, ਕੇਸਰ ਸਿੰਘ ਜਟਵਾਹੜ ਆਦਿ ਤੋਂ ਇਲਾਵਾ ਪਿੰਡ ਦੀ ਪੰਚਾਇਤ ਰਿਸ਼ਤੇਦਾਰ ਤੇ ਹੋਰ ਸ਼ਖ਼ਸੀਅਤਾਂ ਸਮੇਤ ਇਲਾਕੇ ਦੇ ਲੋਕ ਤੇ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਮ. ਐਨ. ਸਕੂਲ ਰੂਪਨਗਰ ਨੇ ਮਨਾਇਆ 76ਵਾਂ ਸਥਾਪਨਾ ਦਿਵਸ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਰੋਜ਼ਾ ਗੁਰਮਤਿ ਚੇਤਨਾ ਕੈਂਪ ਸ਼ੁਰੂ <br/>
Ad Position 24