ਰੂਪਨਗਰ, 1 ਜੂਨ (ਸਤਨਾਮ ਸਿੰਘ ਸੱਤੀ)-ਸਥਾਨਕ ਜੀ. ਐਮ. ਐਨ. ਸੀ. ਸੈਕੰ. ਸਕੂਲ ਰੂਪਨਗਰ ਵਲੋਂ 76ਵਾਂ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਡਾ. ਰਾਮਪਾਲ ਸਿੰਘ ਤੇ ਮੈਡਮ ਸੀਤਾ ਰਾਣੀ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਾਈ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਰਵੀ ਸ਼ੰਕਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਮੁੱਖ ਮਹਿਮਾਨ ਡਾ. ਰਾਮਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਸ਼ਚਿਤ ਕਰਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਯੁੱਧ ਨਸ਼ਿਆਂ ਵਿਰੁੱਧ ਨਾਟਕ ਵੀ ਪੇਸ਼ ਕੀਤਾ | ਪ੍ਰੋਗਰਾਮ ਦੇ ਅੰਤ 'ਚ ਨਵੀਨ ਕੌਸ਼ਲ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਓਲਡ ਸਟੂਡੈਂਟ ਫੈਡਰੇਸ਼ਨ ਦੇ ਸਾਰੇ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਰਾਕੇਸ਼ ਵਿਲੀਅਮ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |