07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

11 ਜੂਨ ਨੂੰ ਲੁਧਿਆਣਾ ਤੇ 15 ਨੂੰ ਸਾਹਨੇਵਾਲ ਸੰਘਰਸ਼ਾਂ 'ਚ ਹੋਵਾਂਗੇ ਸ਼ਾਮਿਲ-ਜਲ ਸਪਲਾਈ ਵਰਕਰ ਯੂਨੀਅਨ ਆਗੂ

Ad Position 21
No active advertisement
ਜਾਣਕਾਰੀ ਦੇ ਜਲ ਸਪਲਾਈ ਵਰਕਰ ਯੂਨੀਅਨ ਦੇ ਆਗੂ ਤੇ ਹੋਰ | ਤਸਵੀਰ : ਵਰੁਣ ਲਾਂਬਾ <br/> 02-06-2025
ਰੂਪਨਗਰ, 1 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਰੋਪੜ ਦੇ ਆਗੂ ਤੇ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ, ਸੂਬਾ ਆਗੂ ਜਸਵੀਰ ਸਿੰਘ ਜਿੰਦਵੜੀ, ਬ੍ਰਾਂਚ ਪ੍ਰਧਾਨ ਕ੍ਰਮਵਾਰ ਸੁਰਿੰਦਰ ਕੁਮਾਰ ਨੰਗਲ, ਮੱਖਣ ਕਾਲਸ ਸ੍ਰੀ ਅਨੰਦਪੁਰ ਸਾਹਿਬ, ਜਸਪਾਲ ਸਿੰਘ ਬੱਬਾ ਨੂਰਪੁਰ ਬੇਦੀ, ਸੋਹਣ ਸਿੰਘ ਸੋਨੂੰ ਰੋਪੜ, ਜਸਪਾਲ ਸਿੰਘ ਮੋਰਿੰਡਾ, ਵਰਿੰਦਰ ਚਮਕੌਰ ਸਾਹਿਬ ਆਦਿ ਆਗੂਆਂ ਨੇ ਦੱਸਿਆ ਕਿ ਜਿਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫ਼ੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ 'ਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਆਊਟਸੋਰਸਡ ਇੰਨਲਿਟਸਮੈਂਟ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਨ ਵਾਲੀ ਤਜਵੀਜ(ਪਰਪੋਜਲ) ਲਾਗੂ ਕਰਕੇ ਪੱਕਾ ਰੁਜ਼ਗਾਰ ਕਰਨ ਵਾਲੀ ਪ੍ਰਮੁੱਖ ਮੰਗ ਦਾ ਹੱਲ ਕਰਨ ਵਿਚ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ, ਉਥੇ ਹੀ ਇਸ ਦੇ ਨਾਲ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਚੱਲਦੇ ਵਰਕਰਾਂ ਵਲੋਂ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜ਼ਿਲ੍ਹਾ ਲੁਧਿਆਣਾ 'ਚ ਜਥੇਬੰਦੀ ਵਲੋਂ ਮਿਤੀ 15 ਜੂਨ ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ | ਇਸ ਤੋਂ ਇਲਾਵਾ 11 ਜੂਨ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਦੇ ਉਲੀਕੇ ਪ੍ਰੋਗਰਾਮ 'ਚ ਵੀ ਵੱਧ ਚੜ੍ਹ ਕੇ ਵਰਕਰ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਬਦ ਤੋਂ ਬਦਤਰ ਹੋਈ ਲੁਠੇੜੀ-ਖਮਾਣੋਂ ਸੜਕ ਦੀ ਹਾਲਤ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬਾਬਾ ਕਮਲ ਦਾਸ ਦੀ ਅਗਵਾਈ 'ਚ ਡੇਰਾ ਬਾਬਾ ਸ੍ਰੀਚੰਦ ਭਨਾਮ ਵਲੋਂ ਖ਼ੁਆਜਾ ਪੀਰ ਦਾ ਛੱਡਿਆ ਬੇੜਾ
Ad Position 24