ਨੂਰਪੁਰ ਬੇਦੀ, 1 ਜੂਨ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਟਿੱਬਾ ਟੱਪਰੀਆਂ ਵਿਖੇ ਸਕੂਲ ਮੁਖੀ ਲੈਕਚਰਾਰ ਰਾਜਕੁਮਾਰ ਦੀ ਯੋਗ ਅਗਵਾਈ 'ਚ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਗਿਆ | ਇਹ ਕੈਂਪ ਮਿਤੀ 26 ਮਈ 2025 ਤੋਂ 1 ਜੂਨ 2025 ਤੱਕ ਲਗਾਇਆ | ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਅਨੇਕਾਂ ਗਤੀਵਿਧੀਆਂ ਕਰਵਾਈਆਂ ਗਈਆਂ | ਕੈਂਪ ਰਾਹੀਂ ਵਿਦਿਆਰਥੀਆਂ ਨੂੰ ਆਂਧਰਾ ਪ੍ਰਦੇਸ਼ ਦੀ ਰਾਜ ਭਾਸ਼ਾ ਤੇਲਗੂ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਅਤੇ ਤੇਲਗੂ 'ਚ ਗਿਣਤੀ, ਸਲੋਗਨ, ਸੰਬੋਧਨ ਕਰਨਾ, ਫਲਾਂ ਅਤੇ ਸਬਜ਼ੀਆਂ ਦੇ ਨਾਂਅ ਵੱਖ-ਵੱਖ ਗਤੀਵਿਧੀਆਂ ਰਾਹੀਂ ਸਿਖਾਏ ਗਏ | ਵਿਦਿਆਰਥੀਆਂ ਨੂੰ ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ, ਖਾਣ ਪੀਣ ਆਦਿ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ ਦੇ ਆਖਰੀ ਦਿਨ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਬੁਲਾ ਕੇ ਗਤੀਵਿਧੀਆਂ ਕੀਤੀਆਂ ਗਈਆਂ ਇਸ ਇਸ ਕੈਂਪ ਦੀ ਸਮਾਪਤੀ ਕੀਤੀ ਗਈ | ਕੈਂਪ ਦੌਰਾਨ ਗਤੀਵਿਧੀ ਇੰਚਾਰਜ ਮਨਪ੍ਰੀਤ ਕੌਰ, ਯਸ਼ਪਾਲ ਸਿੰਘ, ਸ਼ਿਵਾਂਗੀ, ਮਨਦੀਪ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ |