07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀ ਖਿਡਾਰਨ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-06-2025
ਮੋਰਿੰਡਾ, 1 ਜੂਨ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀ ਖਿਡਾਰਨ ਸੀਮਾ ਕੁਮਾਰੀ ਵਲੋਂ ਜੂ-ਜੁਤਸੂ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਨਮਾਨਿਤ ਕੀਤਾ | ਇਸ ਸੰਬੰਧੀ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਅੰਮਾਨ ਜੌਰਡਨ ਵਿਖੇ ਕਰਵਾਏ ਗਈ ਨੌਵੀਂ ਏਸ਼ੀਅਨ ਚੈਂਪੀਅਨਸ਼ਿਪ ਖੇਡ ਜੂ ਜੁਤਸੂ 'ਚ ਕਾਲਜ ਦੀ ਖਿਡਾਰਨ ਸੀਮਾ ਕੁਮਾਰੀ ਨੇ ਤੀਜਾ ਸਥਾਨ ਹਾਸਿਲ ਕੀਤਾ | ਜਿਸ 'ਤੇ ਸਕੂਲ ਮੈਨੇਜਰ ਹਰਬੰਸ ਸਿੰਘ ਕੰਧੋਲਾ ਤੇ ਸਟਾਫ਼ ਮੈਂਬਰਾਂ ਵਲੋਂ ਉਸ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਨਵਜੋਤ ਕੌਰ, ਪ੍ਰੋ. ਦਿਵਿਆ ਸ਼ਰਮਾ, ਪ੍ਰੋ. ਮਨਪ੍ਰੀਤ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਸੀਦਪੁਰ 'ਚ ਕਬੂਤਰ ਬਾਜ਼ੀ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਟਿੱਬਾ ਟੱਪਰੀਆਂ ਸਕੂਲ ਵਿਖੇ 7 ਰੋਜ਼ਾ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ <br/>
Ad Position 24