ਸੁਖਸਾਲ, 1 ਜੂਨ (ਧਰਮ ਪਾਲ)-ਸਰਕਾਰੀ ਹਾਈ ਸਕੂਲ ਭੰਗਲ ਦੇ ਵਿੱਦਿਆ ਖੇਤਰ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਸੰਬੰਧੀ ਸਕੂਲ ਦੀ ਮੁੱਖ ਅਧਿਆਪਕਾ ਰਮਾ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਸਾਡੇ ਸਕੂਲ ਦੇ ਸੱਤ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਦੇ ਦਾਖਲੇ ਲਈ ਟੈਸਟ ਪਾਸ ਕੀਤਾ ਹੈ, ਛੇ ਵਿਦਿਆਰਥੀਆਂ ਨੇ ਐਨ. ਐਮ. ਐਮ. ਐਸ. ਸਕਾਲਰਸ਼ਿਪ ਪ੍ਰੀਖਿਆ ਪਾਸ ਕੀਤੀ ਹੈ | ਅੱਜ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਿਚ ਇਕ ਸਾਦੇ ਸਮਾਗਮ ਦੌਰਾਨ ਸਕੂਲ ਦੀ ਮੈਨੇਜਮੈਂਟ ਕਮੇਟੀ ਤੇ ਗ੍ਰਾਮ ਪੰਚਾਇਤ ਭੰਗਲ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਭੰਗਲ ਦੀ ਸਰਪੰਚ ਗੁਰਜੀਤ ਕੌਰ ਤੇ ਸਮੂਹ ਮੈਨੇਜਮੈਂਟ ਕਮੇਟੀ ਵਲੋਂ ਇਹਨਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਸਰਕਾਰੀ ਹਾਈ ਸਕੂਲ ਭੰਗਲ ਨੂੰ ਵਧਾਈ ਦਿੱਤੀ | ਉਨ੍ਹਾਂ ਇਸ ਮੌਕੇ ਕਿਹਾ ਕਿ ਜਿਥੇ ਇਹ ਸਕੂਲ ਖੇਡਾਂ ਦੇ ਖੇਤਰ ਵਿਚ ਰਾਜ ਤੇ ਨੈਸ਼ਨਲ ਪੱਧਰ 'ਤੇ ਪ੍ਰਾਪਤੀਆਂ ਕਰ ਰਿਹਾ ਹੈ, ਉਥੇ ਪੜ੍ਹਾਈ ਦੇ ਖੇਤਰ ਵਿਚ ਵੀ ਅਹਿਮ ਪ੍ਰਾਪਤੀਆਂ ਕਰ ਰਿਹਾ ਹੈ ਜੋਕਿ ਸਾਡੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਮੂਹ ਸਟਾਫ ਸਰਕਾਰੀ ਹਾਈ ਸਕੂਲ ਭੰਗਲ, ਮੈਨੇਜਮੈਂਟ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਮੈਂਬਰ ਭੰਗਲ ਹਾਜ਼ਰ ਸੀ |