ਬੇਲਾ, 1 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਆਟੋਨੋਮਸ) ਵਲੋਂ ਫਾਈਨਲ ਈਅਰ ਬੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ | ਸਮਾਗਮ ਦੌਰਾਨ ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਸੰਬੋਧਨ ਕਰਦਿਆਂ ਕਾਲਜ ਛੱਡਣ ਵਾਲੇ ਵਿਦਿਆਰਥੀਆਂ ਬਾਰੇ ਰਲਵੇਂ-ਮਿਲਵੇਂ ਭਾਵਾਂ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਆਪਣੇ ਵਧੀਆ ਵਿਦਿਆਰਥੀਆਂ ਨੂੰ ਗੁਆ ਰਿਹਾ ਹੈ, ਪਰ ਇਸ ਦੇ ਨਾਲ ਹੀ ਇਹ ਖ਼ੁਸ਼ੀ ਦਾ ਸਮਾਂ ਵੀ ਹੈ ਕਿਉਂਕਿ ਇਹ ਵਿਦਿਆਰਥੀ ਵੱਖ-ਵੱਖ ਦੇਸ਼ਾਂ ਵਿਚ, ਰਾਜਾਂ ਵਿਚ ਜਾ ਕੇ ਆਪਣੇ ਕੰਮ ਕਰਕੇ ਕਾਲਜ ਦਾ ਮਾਣ ਵਧਾਉਣਗੇ | ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਕਾਲਜ ਤੇ ਆਪਣੇ ਅਧਿਆਪਕਾਂ ਦੇ ਸੰਪਰਕ ਵਿਚ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਨੇ ਉਨ੍ਹਾਂ ਨੂੰ ਵਾਪਸ ਆਉਣ ਤੇ ਕਾਲਜ ਨਾਲ ਆਪਣੇ ਤਜਰਬੇ ਸਾਂਝੇ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ |