ਰੂਪਨਗਰ, 1 ਜੂਨ (ਸਤਨਾਮ ਸਿੰਘ ਸੱਤੀ)-ਸਾਬਕਾ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਅੱਜ ਕਾਫ਼ਲੇ ਦੇ ਰੂਪ 'ਚ ਪਤਾਲਪੁਰੀ, ਕੀਰਤਪੁਰ ਸਾਹਿਬ ਨੂੰ ਜਾਂਦਿਆਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਕ 'ਤੇ ਕਾਫ਼ਲਾ ਰੋਕ ਕੇ ਫੈਡਰੇਸ਼ਨ ਬਜਰੂੜ ਦੇ ਆਗੂਆਂ ਤੇ ਵਰਕਰਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਸਥੀਆਂ ਵਾਲੀ ਕਾਰ 'ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਪ੍ਰੇਮ ਸਿੰਘ ਚੰਦੂਮਾਜਰਾ, ਭੁਪਿੰਦਰ ਸਿੰਘ ਬਜਰੂੜ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਵਿਸ਼ਾਲ ਸਿੰਘ, ਲਵਪ੍ਰੀਤ ਸਿੰਘ, ਰਿਸ਼ੀ ਕੁਮਾਰ, ਲੱਕੀ ਕਾਕਰੋਂ, ਨਰਿੰਦਰ ਸਿੰਘ, ਮੋਹਣ ਸਿੰਘ, ਸੁਰਜੀਤ ਸਿੰਘ ਚਹਿੜ ਮਾਜਰਾ, ਭਗਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਕਰਤਾਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ ਰਾਜਾ, ਦਮਨਪ੍ਰੀਤ ਸਿੰਘ, ਕਿਰਨਵੀਰ ਸਿੰਘ ਤੇ ਹੋਰ ਸ਼ਾਮਿਲ ਸਨ |