14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਟੀ. ਬੀ. ਦੇ ਐਕਟਿਵ ਕੇਸ ਲੱਭਣ ਲਈ ਚੱਲੇਗੀ 100 ਰੋਜ਼ਾ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 03-06-2025
ਖਰੜ, 2 ਜੂਨ (ਤਰਸੇਮ ਸਿੰਘ ਜੰਡਪੁਰੀ)-ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤਮੋਹਨ ਸਿੰਘ ਖੁਰਾਨਾ ਦੀ ਅਗਵਾਈ 'ਚ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ, ਆਸ਼ਾ ਫੈਸਿਲੀਟੇਟਰਾਂ ਤੇ ਆਸ਼ਾ ਵਰਕਰਾਂ ਨੂੰ ਟੀ. ਬੀ. ਵਿਰੁੱਧ ਸ਼ੁਰੂ ਹੋਣ ਜਾ ਰਹੀ ਦੇਸ਼-ਵਿਆਪੀ 100 ਰੋਜ਼ਾ ਐਕਟਿਵ ਕੇਸ ਲੱਭਣ ਦੀ ਮੁਹਿੰਮ ਸੰਬੰਧੀ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤਮੋਹਨ ਸਿੰਘ ਖੁਰਾਨਾ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮਕਸਦ ਟੀ. ਬੀ. ਹੋਣ ਦੇ ਸੰਭਾਵੀ ਹਾਈ-ਰਿਸਕ ਖੇਤਰ 'ਚ ਸਰਵੇ ਕਰਕੇ ਅਤੇ ਵਿਸ਼ੇਸ਼ ਕੈਂਪ ਲਗਾ ਕੇ ਮਰੀਜ਼ਾਂ ਦੀ ਸ਼ਨਾਖਤ ਕਰਨਾ ਹੈ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਟੀ. ਬੀ. ਮੁਕਤ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜੂਨ ਮਹੀਨੇ ਤੋਂ ਲੈ ਕੇ ਮਾਰਚ 2026 ਤੱਕ ਚੱਲੇਗੀ, ਜਿਸ ਦੌਰਾਨ ਮਾਸ ਮੀਡੀਆ ਤੇ ਸੂਚਨਾ ਵਿੰਗ ਦੇ ਜ਼ਰੀਏ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ | ਇਸ ਮੌਕੇ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਰਾਜੀਵ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਤੇ ਬਲਾਕ ਪੱਧਰ ਤੋਂ ਲੈ ਕੇ ਸ਼ਹਿਰੀ ਸਲੱਮ ਖੇਤਰ ਅਤੇ ਪਿੰਡ ਪੱਧਰ ਤੱਕ ਸਿਹਤ ਵਿਭਾਗ ਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ ਟੀਮਾਂ ਸਰਵੇ ਕਰਕੇ ਸ਼ੱਕੀ ਮਰੀਜ਼ਾਂ ਦਾ ਡਾਟਾ ਇਕੱਤਰ ਕਰਨਗੀਆਂ ਅਤੇ ਇਸ ਨੂੰ ਵਿਭਾਗ ਦੇ ਪੋਰਟਲ 'ਤੇ ਅੱਪਡੇਟ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮਰੀਜ਼ਾਂ ਦੇ ਬਲਗਮ ਦੇ ਟੈਸਟ ਸਿਹਤ ਕੇਂਦਰਾਂ ਨੂੰ ਭੇਜ ਕੇ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾਵੇਗੀ | ਇਸੇ ਦੌਰਾਨ ਸਮਾਜ ਸੇਵੀ ਸੰਸਥਾ ਡਬਲਿਊ. ਐਚ. ਪੀ. ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਹੁਲ ਸ਼ਰਮਾ ਤੇ ਜ਼ਿਲ੍ਹਾ ਮੈਂਟਰ ਨਰਸ ਖੁਸ਼ਪ੍ਰੀਤ ਕੌਰ ਵਲੋਂ ਬੱਚਿਆਂ 'ਚ ਹੋਣ ਵਾਲੀ ਟੀ. ਬੀ. ਦੀ ਸ਼ਨਾਖਤ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਆਰ. ਬੀ. ਐਸ. ਕੇ. ਦੀਆਂ ਟੀਮਾਂ ਵਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਜਾ ਕੇ ਇਸ ਤਰ੍ਹਾਂ ਦੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇਗੀ | ਟ੍ਰੇਨਿੰਗ ਮੌਕੇ ਡਾ. ਸਰੋਜ਼, ਆਰ. ਬੀ. ਐਸ. ਕੇ. ਟੀਮਾਂ, ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਿ੍ਤਕ ਵਿਦਿਆਰਥਣ ਦੇ ਪੋਸਟਮਾਰਟਮ 'ਤੇ ਪਿਤਾ ਨੇ ਜਤਾਇਆ ਇਤਰਾਜ਼ ਅਗਲੀ ਖ਼ਬਰ ਬਾਬਾ ਫਤਹਿਦੀਨ ਸ਼ਾਹ ਦਰਬਾਰ 'ਤੇ ਜੋੜ ਮੇਲਾ ਮਨਾਇਆ
Ad Position 24