14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਭਾਜਪਾ ਨੇ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2025
ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੀ 'ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਸਰਕਲ ਦੇ ਵਿਚ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ 'ਤੇ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕੀਤਾ | ਇਸ ਮੌਕੇ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਦੇ ਪ੍ਰਬੰਧਕ ਮਨਿੰਦਰਪਾਲ ਸਿੰਘ ਸਾਹਨੀ ਨੇ ਸ. ਲਾਲਪੁਰਾ ਦਾ ਸਵਾਗਤ ਕੀਤਾ | ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਲਗਾਏ ਇਸ ਕੈਂਪ ਵਿਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਦੀ ਜਾਣਕਾਰੀ ਦੇਣਾ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣਾ ਸੀ | ਕੈਂਪ ਦੌਰਾਨ ਆਯੂਸ਼ਮਾਨ ਭਾਰਤ (ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ) ਦੇ ਤਹਿਤ ਪੰਜ ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਬਣਾਏ ਗਏ, ਨਾਲ ਹੀ ਈ-ਸ਼੍ਰਮ ਕਾਰਡ ਰਜਿਸਟਰੇਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ, ਕਿਸਾਨ ਸਮਮਾਨ ਨਿਧੀ, ਪੀਐਮ ਸੂਰਯ ਯੋਜਨਾ, ਅਤੇ ਨਵੀਂ ਵਿਸ਼ਵਕਰਮਾ ਯੋਜਨਾ ਹੇਠ ਮੁਫ਼ਤ ਰਜਿਸਟਰੇਸ਼ਨ ਸਹੂਲਤ ਵੀ ਦਿੱਤੀ ਗਈ | ਇਸ ਮੌਕੇ ਅਮਨਪ੍ਰੀਤ ਸਿੰਘ ਕਾਬੜਵਾਲ ਨੇ ਮਹੱਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਲੈ ਕੇ ਆ ਰਹੀ ਹੈ | ਭਾਜਪਾ ਦਾ ਸੰਕਲਪ ਹੈ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ | ਇਸ ਮੌਕੇ ਰਕੇਸ਼ ਚੋਪੜਾ ਨੇ ਕਿਹਾ ਕਿ ਸਾਡੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਅਜੈਵੀਰ ਲਾਲਪੁਰਾ ਵਲੋਂ ਵੱਧ ਚੜ੍ਹ ਕੇ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਖਾਸ ਕਰਕੇ ਪਿੰਡ ਡੂਮੇਵਾਲ ਵਿਖੇ ਬਹੁਤ ਵੱਡਾ ਆਧੁਨਿਕ ਉਪਕਰਣਾਂ ਨਾਲ ਲੈਸ ਹਸਪਤਾਲ ਤਿਆਰ ਕਰਵਾਇਆ ਜਾ ਰਿਹਾ ਹੈ, ਜੋ ਕਿ ਜਲਦ ਹੀ ਲੋਕ ਅਰਪਣ ਕੀਤਾ ਜਾਵੇਗਾ | ਹਿੰਮਤ ਸਿੰਘ ਗਿਰਨ ਨੇ ਕਿਹਾ ਕਿ ਜੋ ਕੰਮ ਸਰਕਾਰਾਂ ਨਹੀਂ ਕਰ ਸਕੀਆ ਉਹ ਭਾਜਪਾ ਦੇ ਇਸ ਜੁਝਾਰੂ ਆਗੂ ਅਜੈਵੀਰ ਸਿੰਘ ਲਾਲਪੁਰਾ ਨੇ ਕਰ ਵਿਖਾਇਆ | ਇਸ ਮੌਕੇ ਕੇਹਰ ਸਿੰਘ, ਅਸ਼ਵਨੀ ਕੁਮਾਰ, ਲੁਕੇਸ਼ ਕੁਮਾਰ, ਮਨਿੰਦਰਪਾਲ ਸਾਹਨੀ, ਅਸ਼ੋਕ ਪ੍ਰਧਾਨ, ਅਜੈ ਨਿਸ਼ਚਲ, ਲੋਕੇਸ਼ ਕੁਮਾਰ, ਰਾਕੇਸ਼ ਚੋਪੜਾ, ਹਿੰਮਤ ਸਿੰਘ ਗਿਰਨ, ਪਰਮਜੀਤ ਸਿੰਘ ਰੌਲੂਮਾਜਰਾ, ਕਮਲ ਬੈਂਸ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ <br/> ਅਗਲੀ ਖ਼ਬਰ ਮੰਗਲ ਸਿੰਘ ਬੜਵਾ ਦੀ ਬੈਲ ਗੱਡੀ ਨੇ ਇਨਾਮ 'ਚ ਜਿੱਤਿਆ ਮੋਟਰਸਾਈਕਲ
Ad Position 24