14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਡੀ. ਸੀ. ਰੂਪਨਗਰ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 03-06-2025
ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਧੀਨ ਆਉਂਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਵਲੋਂ ਪੰਜਾਬ ਦੇ ਹਰ ਜ਼ਿਲ੍ਹੇ 'ਚ ਇਕਜੁੱਟ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰਾਂ ਵੱਲ ਰੋਸ ਮਾਰਚ ਕੀਤੇ ਗਏ ਤੇ ਮੰਗ ਪੱਤਰ ਸੌਂਪੇ ਗਏ, ਜਿਸ 'ਚ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਉੱਤੇ ਤੀਜੀ ਵਾਰ ਨਾਜਾਇਜ਼ ਢੰਗ ਨਾਲ ਵਧਾਏ ਗਏ ਐਨ. ਐਸ. ਏ., ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬੀਆਂ ਦੀ ਆਵਾਜ਼ ਨੂੰ ਦਬਾਉਣ ਦਦੀਆਂ ਸਾਜਿਸ਼ਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਨੇ ਕੇਸਰੀ ਨਿਸ਼ਾਨ ਸਾਹਿਬ, ਭਾਈ ਅੰਮਿ੍ਤਪਾਲ ਸਿੰਘ ਦੀਆਂ ਤਸਵੀਰਾਂ ਤੇ ਹੱਕ ਵਿਚ ਸਲੋਗਨਾਂ ਦੇ ਬੋਰਡ ਚੁੱਕੇ ਹੋਏ ਸਨ | ਇਸ ਮੌਕੇ ਰੂਪਨਗਰ ਦੇ ਮੁੱਖ ਅਬਜਰਵਰ ਡਾਕਟਰ ਦਲਜੀਤ ਸਿੰਘ ਸੋਢੀ ਦੀ ਅਗਵਾਈ ਹੇਠ ਡਾਕਟਰ ਅਮਿਤ ਕੁਮਾਰ, ਕਾਰਜਕਾਰਨੀ ਮੈਂਬਰ ਸੁਖਬੀਰ ਸਿੰਘ, ਮਨਜਿੰਦਰ ਸਿੰਘ ਸੈਣੀ, ਹਰਜੀਤ ਸਿੰਘ, ਕਿਸ਼ੋਰ ਸਿੰਘ, ਨਿਤਿਨ ਕੁਮਾਰ, ਸਰਬਜੀਤ ਸਿੰਘ ਸੰਧੂ, ਨਵਜੋਤ ਸਿੰਘ, ਅਮਰਿੰਦਰ ਸਿੰਘ, ਅਮਰਜੀਤ ਸਿੰਘ ਕਲਸੀ, ਫੌਜਾ ਸਿੰਘ ਧਨੌਰੀ, ਚਰਨਜੀਤ ਸਿੰਘ, ਜਰਨੈਲ ਸਿੰਘ, ਜਗਮੰਨ ਸਿੰਘ, ਰਾਹੁਲ ਖਾਨ, ਜਗਤ ਸਿੰਘ, ਅਵਤਾਰ ਸਿੰਘ, ਸੋਮਾ ਦੇਵੀ ਆਦਿ ਸ਼ਾਮਿਲ ਸਨ | ਅਬਜਰਵਰ ਡਾਕਟਰ ਦਿਲਜੀਤ ਸਿੰਘ ਸੋਢੀ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਤੇ ਐਨ. ਐਸ. ਏ. 'ਚ ਵਾਧਾ ਨਾਜਾਇਜ਼ ਕੀਤਾ ਗਿਆ ਹੈ ਜੋ ਤੁਰੰਤ ਹਟਾਉਣਾ ਚਾਹੀਦਾ ਹੈ, ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ, ਸਿੱਖ ਕੌਮ ਦੀ ਆਵਾਜ਼ ਨੂੰ ਦਬਾਉਣ ਦੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ | ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ-ਪੱਤਰ ਸੌਂਪਿਆ, ਜਿਸ 'ਚ ਮੰਗ ਕੀਤੀ ਗਈ ਕਿ ਭਾਈ ਅੰਮਿ੍ਤਪਾਲ ਸਿੰਘ ਤੋਂ ਐਨ. ਐਸ. ਏ. ਤੁਰੰਤ ਹਟਾਇਆ ਜਾਵੇ ਤੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਮਨ ਤੇ ਵਿਕਾਸ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ <br/>
Ad Position 24