ਨੂਰਪੁਰ ਬੇਦੀ, 2 ਜੂਨ (ਵਿੰਦਰਪਾਲ ਝਾਂਡੀਆਂ)-ਪਿੰਡ ਬਾਹਮਣ ਮਾਜਰਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਮੁੱਖ ਸੇਵਾਦਾਰ ਕੈਪਟਨ ਤਰਸੇਮ ਸਿੰਘ ਦੀ ਅਗਵਾਈ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਸੁਖਬੀਰ ਸਿੰਘ ਚਮਕੌਰ ਸਾਹਿਬ ਵਾਲਿਆ ਦੇ ਕੀਰਤਨੀ ਜਥੇ ਵਲੋਂ ਵੱਡੀ ਗਿਣਤੀ 'ਚ ਜੁੜੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਲਈ ਤਿੰਨ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਕੈਪਟਨ ਤਰਸੇਮ ਸਿੰਘ ਨੇ ਆਈਆਂ ਸੰਗਤਾਂ ਧੰਨਵਾਦ ਕੀਤਾ | ਇਸ ਮੌਕੇ ਸੂਬੇਦਾਰ ਅਵਤਾਰ ਸਿੰਘ, ਕੈਪਟਨ ਓਾਕਾਰਪ੍ਰੀਤ ਸਿੰਘ, ਕੈਪਟਨ ਹਰਜਿੰਦਰ ਸਿੰਘ, ਧਰਮਿੰਦਰ ਸਿੰਘ ਪੰਚ, ਪ੍ਰਧਾਨ ਮੋਹਨ ਲਾਲ ਚਾਹਲ, ਮਨਜਿੰਦਰ ਸਿੰਘ, ਥਾਣੇਦਾਰ ਸਤਵਿੰਦਰ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |