ਰੂਪਨਗਰ, 2 ਜੂਨ (ਯਸ਼ਵੰਤ ਬੱਸੀ)-ਸਰਕਾਰੀ ਹਾਈ ਸਕੂਲ ਚੱਕ ਕਰਮਾਂ ਤੋਂ ਸੇਵਾ ਮੁਕਤ ਹੋਏ ਸ੍ਰੀਮਤੀ ਭੁਪਿੰਦਰ ਕੌਰ ਪੀ. ਟੀ. ਆਈ. ਨੂੰ ਸਕੂਲ ਸਟਾਫ਼, ਵਿਦਿਆਰਥੀਆਂ ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਅਧਿਆਪਨ 'ਚ 28 ਸਾਲ ਦੀਆਂ ਸੇਵਾਵਾਂ ਨਿਭਾਉਣ ਵਾਲੇ ਸ੍ਰੀਮਤੀ ਭੁਪਿੰਦਰ ਕੌਰ ਨੂੰ ਸਕੂਲ ਮੁਖੀ ਸ੍ਰੀਮਤੀ ਸਰਬਜੀਤ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਗ੍ਰਾਮ ਪੰਚਾਇਤ ਵਲੋਂ ਸਨਮਾਨਿਤ ਵੀ ਕੀਤਾ | ਵਿਦਾਇਗੀ ਪਾਰਟੀ ਸਮਾਗਮ ਦੌਰਾਨ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਸਕੂਲ ਤੇ ਵਿਦਿਆਰਥੀਆਂ ਨਾਲ ਸੇਵਾ ਮੁਕਤੀ ਤੋਂ ਬਾਅਦ ਵੀ ਕਿਸੇ ਨਾ ਕਿਸੇ ਰੂਪ 'ਚ ਜੁੜੇ ਰਹਿਣਗੇ | ਇਸ ਮੌਕੇ ਪਿੰਡ ਦੇ ਸਰਪੰਚ ਪਵਨ ਕੁਮਾਰ, ਸੀਨੀਅਰ ਸਿਟੀਜਨ ਕੌਂਸਲ ਦੇ ਸਕੱਤਰ ਹਰਦੇਵ ਸਿੰਘ ਤੇ ਕਿ੍ਏਟਿਵ ਐਜੂਕੇਸ਼ਨ ਸਰਕਲ ਦੇ ਮੈਂਬਰ ਬਲਵਿੰਦਰ ਸਿੰਘ ਨੇ ਅਧਿਆਪਕਾ ਭੁਪਿੰਦਰ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ | ਇਸ ਮੌਕੇ ਸੁਖਦੀਪ ਸਿੰਘ ਸਾਬਕਾ ਸਬ ਇੰਸਪੈਕਟਰ, ਸ਼ੀਤਲ ਸੈਣੀ, ਮਨਪ੍ਰੀਤ ਕੌਰ, ਚਾਂਦਨੀ ਲਹਿਰ, ਪੰਚਾਇਤ ਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |