ਨੂਰਪੁਰ ਬੇਦੀ, 2 ਜੂਨ (ਵਿੰਦਰਪਾਲ ਝਾਂਡੀਆਂ)-ਨਾਮਵਰ ਸਮਾਜ ਸੇਵੀ ਸੰਸਥਾ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਏਮਜ਼ ਹਸਪਤਾਲ ਬਿਲਾਸਪੁਰ ਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਲਿਜਾਉਣ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਪਿੰਡ ਬਰਾਰੀ ਦੇ ਵਾਸੀਆਂ ਵਲੋਂ 5251 ਰੁਪਏ ਦੀ ਰਾਸ਼ੀ ਪ੍ਰਧਾਨ ਮੱਖਣ ਸਿੰਘ ਬੈਂਸ ਨੂੰ ਪ੍ਰਦਾਨ ਕੀਤੀ ਗਈ | ਪਿੰਡ ਵਾਸੀਆਂ ਨੇ ਮੁਫ਼ਤ ਬੱਸ ਸੇਵਾ ਦੀ ਸ਼ਲਾਘਾ ਕਰਦਿਆਂ ਭਵਿੱਖ 'ਚ ਵੀ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਰਾਣਾ, ਭਾਗ ਸਿੰਘ, ਸਤੀਸ਼ ਕੁਮਾਰ, ਬਾਲ ਕਿਸ਼ਨ, ਹੁਸਨ ਚੰਦ, ਪੰਚ ਵਿਜੇ ਕੁਮਾਰ, ਕੁਲਵਿੰਦਰ ਸਿੰਘ, ਹਜ਼ੂਰਾ ਸਿੰਘ, ਦਲਜੀਤ ਰਾਏਪੁਰ, ਡਾ. ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ |