14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਬ ਡਵੀਜ਼ਨ ਪੀ. ਐਸ. ਪੀ. ਸੀ. ਐਲ. ਸ੍ਰੀ ਚਮਕੌਰ ਸਾਹਿਬ ਵਿਖੇ ਪੀ. ਐਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ ਦੀ ਇਕੱਤਰਤਾ ਹੋਈ, ਜਿਸ 'ਚ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਹਜ਼ਾਰਾਂ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਕਬਰਪੁਰੀ, ਡਵੀਜ਼ਨ ਪ੍ਰਧਾਨ ਰਜਿੰਦਰ ਸਿੰਘ, ਸਬ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ, ਮਾਲ ਲੇਖਾਕਾਰ ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਖੁਸ਼ੀ ਮੁਹੰਮਦ, ਸ਼ਿਵਚਰਨ ਸਿੰਘ ਤੇ ਅਵਤਾਰ ਸਿੰਘ ਖਾਲਸਾ ਨੇ ਸਮੂਹ ਮੁਲਾਜ਼ਮ ਸਾਥੀਆਂ ਨੂੰ ਨਿਯਮਾਂ ਅਨੁਸਾਰ ਕੰਮ ਕਰਨ ਸੰਬੰਧੀ ਜਾਣੂ ਕਰਵਾਇਆ | ਇੱਕਤਰਤਾ ਸੰਬੰਧੀ ਸਬ ਡਵੀਜਨ ਦੇ ਸਕੱਤਰ ਅਵਤਾਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਫੈਡਰੇਸ਼ਨ ਆਪਣੇ ਕੰਮਕਾਰ ਨੂੰ ਸੁਚਾਰੂ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪਾਵਰਕਾਮ ਦੇ ਖਪਤਕਾਰਾਂ ਨੂੰ ਮਿਆਰੀ ਸੇਵਾਵਾਂ ਦੇਣ ਲਈ ਉਕਤ ਇੱਕਤਰਤਾ ਦੌਰਾਨ ਕੰਮਕਾਰ ਦੀ ਵਿਧੀ/ਨਿਯਮਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸਮੂਹ ਜਥੇਬੰਧੀ ਮੈਂਬਰਾਂ ਵਲੋਂ 1 ਜੂਨ ਤੋਂ 15 ਜੂਨ ਤੱਕ ਵਰਕ ਟੂ ਰੂਲ ਦੇ ਅਨੁਸਾਰ ਕੰਮ ਕਰਨ ਤੇ ਇਸ ਸਮੇਂ ਦੌਰਾਨ ਬਿਜਲੀ ਮੁਲਾਜ਼ਮ ਆਪਣੀ ਅੱਠ ਘੰਟੇ ਦੀ ਡਿਊਟੀ ਅਤੇ ਆਪਣੇ ਕੇਡਰ ਅਨੁਸਾਰ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜਥੇਬੰਦੀ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਮੋਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਝੁੱਗੀ-ਝੌਂਪੜੀ ਵਾਲੇ ਇਲਾਕਿਆਂ 'ਚ ਕੈਂਪ ਲਗਾ ਕੇ ਬਣਾਏ ਜਾਣਗੇ ਬੱਚਿਆਂ ਦੇ ਆਧਾਰ ਕਾਰਡ-ਡੀ. ਸੀ. ਅਗਲੀ ਖ਼ਬਰ ਸਿਵਲ ਸਰਜਨ ਰੂਪਨਗਰ ਵਲੋਂ ਸੀ. ਬੀ. ਨੈਟ ਵੈਨ ਨੂੰ ਦਿਖਾਈ ਹਰੀ ਝੰਡੀ
Ad Position 24