14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਝੁੱਗੀ-ਝੌਂਪੜੀ ਵਾਲੇ ਇਲਾਕਿਆਂ 'ਚ ਕੈਂਪ ਲਗਾ ਕੇ ਬਣਾਏ ਜਾਣਗੇ ਬੱਚਿਆਂ ਦੇ ਆਧਾਰ ਕਾਰਡ-ਡੀ. ਸੀ.

Ad Position 21
No active advertisement
ਅਜੀਤ ਡੈਸਕ 03-06-2025
ਰੂਪਨਗਰ, 2 ਜੂਨ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਈ-ਸੇਵਾ ਕੇਂਦਰਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਝੁੱਗੀ-ਝੌਂਪੜੀ ਵਾਲੇ ਇਲਾਕਿਆਂ 'ਚ ਕੈਂਪ ਲਗਾ ਕੇ ਆਧਾਰ ਨੰਬਰ ਤੋਂ ਵਾਂਝੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸਾਥੀ ਮੁਹਿੰਮ ਦਸਤਾਵੇਜ਼ ਸਰਵੇਖਣ ਸ਼ੁਰੂ ਕੀਤਾ ਹੈ | ਇਸ ਮੁਹਿੰਮ ਦਾ ਉਦੇਸ਼ ਝੁੱਗੀ ਝੌਂਪੜੀ ਵਾਲੇ ਇਲਾਕਿਆਂ 'ਚ ਜੀਵਨ ਬਸਰ ਕਰ ਰਹੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਆਪਣੀ ਕਾਨੂੰਨੀ ਪਹਿਚਾਣ ਜਾਂ ਅਧਿਕਾਰਾਂ ਤੋਂ ਵਾਂਝੇ ਨਾ ਰਹਿ ਜਾਣ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਰਕਨ ਵੰਡਣ ਲਈ ਕੈਂਪ ਅੱਜ-ਡੀ. ਸੀ. ਅਗਲੀ ਖ਼ਬਰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਇਕੱਤਰਤਾ <br/>
Ad Position 24