ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਦੇ ਸਹਿਯੋਗ ਨਾਲ ਕੈਂਪ 3 ਜੂਨ ਨੂੰ ਸਵੇਰੇ 9.30 ਵਜੇ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੇੜੇ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਨੂੰ ਚੱਲਣ ਫਿਰਨ ਲਈ ਸਹਾਇਕ ਉਪਕਰਣ ਵੀਲ ਚੇਅਰਾਂ, ਬੈਸਾਖੀਆਂ, ਸਟਿੱਕਜ, ਖੂੰਡੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ, ਗੋਡਿਆਂ ਦੀਆ ਬੈਲਟਾਂ, ਲੱਕ ਦੀਆ ਬੈਲਟਾਂ ਆਦਿ ਸਾਮਾਨ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਲਾਭ ਲੈਣ ਲਈ ਆਪਣੇ ਨਾਲ ਆਧਾਰ ਕਾਰਡ ਜਾਂ ਵੋਟਰ ਕਾਰਡ ਤੇ ਬੁਢਾਪਾ ਪੈਨਸ਼ਨ ਦੀ ਕਾਪੀ ਜਾਂ ਸਰਪੰਚ/ਐਮ.ਸੀ ਤੋਂ 22000 ਤੱਕ ਆਮਦਨ ਦਾ ਸਰਟੀਫਿਕੇਟ ਲਾਜ਼ਮੀ ਲੈ ਕੇ ਆਉਣ |