ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ. ਐਸ. ਨਿੱਕੂਵਾਲ)-ਇੱਥੋਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਕਪਿਲ ਦੱਤ ਸ਼ਰਮਾ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ | ਇਸ ਮੌਕੇ ਬੋਲਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵੀਰ ਸਿੰਘ, ਇੰਦਰਪਾਲ ਸਿੰਘ, ਮਨਜੀਤ ਸਿੰਘ ਮਾਵੀ, ਵਿਕਰਮ ਸ਼ਰਮਾ, ਫਾਰਮੈਸੀ ਐਸੋਸੀਏਸ਼ਨ ਦੇ ਆਗੂ ਸੁਨੀਲ ਦੱਤ ਸ਼ਰਮਾ ਆਦਿ ਬੁਲਾਰਿਆਂ ਨੇ ਜੂਨੀਅਰ ਸਹਾਇਕ ਸ਼ਰਮਾ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਇਮਾਨਦਾਰੀ ਤੇ ਤਨਦੇਹੀ ਨਾਲ ਕਾਰਜ ਕੀਤੇ ਗਏ ਹਨ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਮੰਚ ਸੰਚਾਲਨ ਦੀ ਸੇਵਾ ਅਧਿਆਪਕ ਮਨਿੰਦਰ ਰਾਣਾ ਨੇ ਨਿਭਾਈ | ਇਸ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਭਾਲੋਵਾਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹੁੰਚ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਛਿੰਦਾ ਭਟਨਾਗਰ, ਪਵਨ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਜਸਵੀਰ ਸਿੰਘ, ਸੁਸ਼ੀਲ ਕੁਮਾਰ, ਮਨਜੀਤ ਸਿੰਘ, ਮੁਨੀਸ਼ ਸੋਨੀ, ਕੁਲਦੀਪ ਸਿੰਘ ਪਰਮਾਰ, ਕਮਲ ਗਰੇਵਾਲ, ਰਜੇਸ਼ ਕੁਮਾਰੀ, ਬਲਵਿੰਦਰ ਸਿੰਘ, ਜਸਕਰਨ ਸਿੰਘ, ਸੰਜੀਵ ਕੁਮਾਰ, ਸੁਰਿੰਦਰ ਕਾਲੀਆ, ਹਰਪ੍ਰੀਤ ਸਿੰਘ, ਹਰਜੀਤ ਸੈਣੀ, ਮਲਕੀਤ ਭੱਠਲ, ਅਮਰਜੀਤ ਸੈਣੀ, ਬਲਜਿੰਦਰ ਸਿੰਘ ਢਿੱਲੋਂ, ਸੰਜੀਤ ਕੌਰ, ਪੂਜਾ ਸ਼ਰਮਾ, ਤਲਵਿੰਦਰ ਸਿੰਘ, ਆਸ਼ਾ ਰਾਣੀ, ਅਲਕਾ ਦੇਵਗਨ, ਅਨੀਤਾ, ਰਾਮ ਰਾਣਾ, ਸੁਰਜੀਤ ਰਾਣਾ, ਪਰਮਜੀਤ ਕੁਮਾਰ, ਮੀਮਲ, ਜਗਪਾਲ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |