20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੁਰਿੰਦਰ ਸਿੰਘ ਤੋਗੜ ਸੀਨੀਅਰ ਸਿਟੀਜ਼ਨਜ਼ ਕੌਂਸਲ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ <br/>

Ad Position 21
No active advertisement
ਅਜੀਤ ਡੈਸਕ 04-06-2025
ਰੂਪਨਗਰ, 3 ਜੂਨ (ਯਸ਼ਵੰਤ ਬੱਸੀ)-ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਜੀ. ਐੱਮ. ਐਨ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦਾ ਆਗਾਜ਼ ਕੌਂਸਲ ਦੇ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਇਆ | ਉਪਰੰਤ ਬੀ. ਐਸ. ਸੈਣੀ ਨੇ ਕੌਂਸਲ ਦੇ ਸੰਵਿਧਾਨ ਤੇ ਚੋਣ ਮਦਾ ਨੂੰ ਧਿਆਨ ਵਿਚ ਰੱਖਦੇ ਹੋਏ ਚੋਣ ਪ੍ਰਕਿਰਿਆ ਬਾਰੇ ਹਾਜ਼ਰ ਮੈਂਬਰਾਂ ਨੂੰ ਜਾਣਕਾਰੀ ਦਿੱਤੀ | ਕੌਂਸਲ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸੁਰਿੰਦਰ ਸਿੰਘ ਤੋਗੜ ਨੂੰ ਪ੍ਰਧਾਨ, ਹਰਦੇਵ ਸਿੰਘ ਨੂੰ ਜਨਰਲ ਸਕੱਤਰ ਤੇ ਪਰਮਿੰਦਰਬੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ | ਨਵ ਨਿਯੁਕਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਕੌਂਸਲ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਮੂਹ ਮੈਂਬਰਾਂ ਦੇ ਨਾਲ ਇਕ ਟੀਮ ਦੀ ਤਰ੍ਹਾਂ ਕੰਮ ਕਰਦੇ ਹੋਏ ਸੰਸਥਾ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਕੇਹਰ ਸਿੰਘ, ਮੋਹਨ ਸਿੰਘ ਪਪਰਾਲਾ, ਸੁਰਿੰਦਰਪਾਲ ਸਿੰਘ, ਸੁਰਜਨ ਸਿੰਘ, ਗੁਰਚਰਨ ਸਿੰਘ ਸੈਣੀ, ਰਮਿੰਦਰ ਸਿੰਘ ਹੁਸੈਨਪੁਰ, ਪਰਮਿੰਦਰ ਕੌਰ ਪੰਦੋਹਲ ਤੇ ਪੀ. ਸੀ. ਗੁਪਤਾ ਆਦਿ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਰਾਮਪੁਰ-ਪੁਰਖਾਲੀ ਦੀ ਨਵੀਂ ਕਮੇਟੀ ਦੀ ਚੋਣ <br/> ਅਗਲੀ ਖ਼ਬਰ ਰੀਤ ਮਰਿਆਦਾ ਮੁਤਾਬਿਕ ਸਲੀਮ ਖ਼ਾਨ ਸਪੁਰਦ-ਏ-ਖ਼ਾਕ <br/>
Ad Position 24