20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਆਹਲੂਵਾਲੀਆ ਵਲੋਂ ਮੋਰਿੰਡਾ ਵਿਖੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 04-06-2025
ਮੋਰਿੰਡਾ, 3 ਜੂਨ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨ੍ਹੀ ਸਿੰਘ ਆਹਲੂਵਾਲੀਆ ਵਲੋਂ ਮੋਰਿੰਡਾ ਵਿਖੇ ਲਗਪਗ 39.36 ਕਰੋੜ ਰੁਪਏ ਦੇ ਸੀਵਰੇਜ ਵਿਕਾਸ ਕਾਰਜਾਂ ਦੇ ਪ੍ਰਾਜੈਕਟ (ਐਕਸਟੈਨਸ਼ਨ ਐਂਡ ਆਗਮੈਂਟੇਸ਼ਨ ਸੀਵਰ ਯੋਜਨਾ) ਦਾ ਉਦਘਾਟਨ ਕੀਤਾ | ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ 2600 ਮੀਟਰ ਮੇਨ ਸੀਵਰ, 28672 ਮੀਟਰ ਲੇਟਰਲ ਸੀਵਰ ਤੇ 3000 ਘਰਾਂ ਦੇ ਸੀਵਰ ਕੁਨੈਕਸ਼ਨ ਦੇਣ ਦੀ ਵਿਵਸਥਾ ਮੁਕੰਮਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਨਾਲ-ਨਾਲ ਪੀਣ ਵਾਲਾ ਸ਼ੁੱਧ ਪਾਣੀ ਅਤੇ ਸੀਵਰੇਜ ਦੀ ਮੁਕੰਮਲ ਵਿਵਸਥਾ ਦੇਣ ਲਈ ਵਚਨਬੱਧ ਹੈ | ਇਸ ਮੌਕੇ ਐੱਸ. ਡੀ. ਐੱਮ. ਮੋਰਿੰਡਾ ਸੁਖਪਾਲ ਸਿੰਘ ਨੇ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦਿਆਂ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਖ਼ਾਸ ਕਰ ਮੋਰਿੰਡਾ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਗੁਰਸ਼ਰਨਜੀਤ ਸਿੰਘ, ਐੱਸ. ਡੀ. ਓ. ਦੀਪਕ ਕੁਮਾਰ, ਡੀ. ਐੱਸ. ਪੀ. ਜਤਿੰਦਰਪਾਲ ਸਿੰਘ, ਬੀਰਦਵਿੰਦਰ ਸਿੰਘ ਬੱਲਾਂ, ਜਗਤਾਰ ਸਿੰਘ ਘੜੂੰਆਂ, ਕਾਰਜਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ, ਏ. ਐੱਮ. ਈ. ਇੰਦਰਮੋਹਨ ਸਿੰਘ, ਐੱਨ. ਪੀ. ਰਾਣਾ ਚੇਅਰਮੈਨ ਮਾਰਕਿਟ ਕਮੇਟੀ ਮੋਰਿੰਡਾ, ਸਕਿੰਦਰ ਸਿੰਘ ਸਹੇੜੀ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ, ਨਵਦੀਪ ਸਿੰਘ ਟੋਨੀ, ਜੇ. ਈ. ਸੀਵਰੇਜ ਬੋਰਡ ਪ੍ਰਦੀਪ ਕੁਮਾਰ, ਡਾ. ਗੁਰਪ੍ਰੀਤ ਸਿੰਘ ਮਾਵੀ, ਜਗਦੇਵ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਜਗਪਾਲ ਸਿੰਘ ਜੌਲੀ, ਕੇਸਰ ਸਿੰਘ ਸਮਾਣਾ, ਕੇਵਲ ਜੋਸ਼ੀ, ਜਗਤਾਰ ਸਿੰਘ ਸਹੇੜੀ, ਬਿੱਲੂ ਕਲਾਰਾਂ, ਜਗਮੋਹਣ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਕੱਪੜੇ ਦੀਆਂ ਦੁਕਾਨਾਂ 12 ਤੋਂ 15 ਤੱਕ ਬੰਦ ਰਹਿਣਗੀਆਂ ਅਗਲੀ ਖ਼ਬਰ ਬਾਲ ਵਿਆਹ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Ad Position 24