20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਡੀ. ਸੀ. ਤੇ ਐਸ. ਐਸ. ਪੀ. ਰੂਪਨਗਰ ਵਲੋਂ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ

Ad Position 21
No active advertisement
ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦੇ ਦੌਰੇ ਦੌਰਾਨ ਡੀ. ਸੀ. ਤੇ ਐਸ. ਐਸ. ਪੀ. ਰੂਪਨਗਰ | ਤਸਵੀਰ : ਵਰੁਣ ਲਾਂਬਾ <br/> 04-06-2025
ਰੂਪਨਗਰ, 3 ਜੂਨ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਰੂਪਨਗਰ ਦਾ ਦੌਰਾ ਕੀਤਾ | ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਐਮਰਜੈਂਸੀ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਦਾਖਲ ਮਰੀਜ਼ਾ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਤੇ ਸਟਾਫ਼ ਨਾਲ ਵੀ ਗੱਲਬਾਤ ਕੀਤੀ | ਉਪਰੰਤ ਉਨ੍ਹਾਂ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਵੀ ਦੌਰਾ ਕੀਤਾ | ਉਨ੍ਹਾਂ ਨਸ਼ਾ ਛੂਡਾਉ ਕੇਂਦਰ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਤੇ ਰਿਕਾਰਡ ਚੈੱਕ ਕੀਤਾ | ਉਨ੍ਹਾਂ ਨਸ਼ਾ ਛੂਡਾਉ ਕੇਂਦਰ 'ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ | ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ 'ਤੇ ਉਨ੍ਹਾਂ ਦੇ ਧਿਆਨ 'ਚ ਲਿਆਂਦੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ | ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ. ਡੀ. ਐਮ. ਸੰਜੀਵ ਕੁਮਾਰ, ਡੀ. ਐਸ. ਪੀ. ਰਾਜਪਾਲ ਸਿੰਘ ਗਿੱਲ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਐੱਸ. ਐਚ. ਓ. ਪਵਨ ਚੌਧਰੀ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਦਾ ਬੱਸ ਅੱਡਾ ਬਣਿਆ ਨਰਕ ਦਾ ਅੱਡਾ <br/> ਅਗਲੀ ਖ਼ਬਰ ਅੰਤਿਮ ਅਰਦਾਸ ਦੌਰਾਨ ਗੁਰਦੁਆਰਾ ਟਿੱਬੀ ਸਾਹਿਬ 'ਚ ਏ. ਸੀ. ਦਾ ਕੰਪਰੈਸ਼ਰ ਫਟਿਆ
Ad Position 24