20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਅਧਿਆਪਕ ਯੂਨੀਅਨ ਨੇ ਏ. ਡੀ. ਸੀ. ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ-ਪੱਤਰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਰੂਪਨਗਰ, 3 ਜੂਨ (ਯਸ਼ਵੰਤ ਬੱਸੀ)-ਸ਼ਹੀਦ ਕਿਰਨਜੋਤ ਕੌਰ ਐਸੋਸੀਏਟ ਪ੍ਰੀ. ਪ੍ਰਾਇਮਰੀ ਅਧਿਆਪਕ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਮੈਂਬਰਾਂ ਨੇ ਇਕ ਮੰਗ-ਪੱਤਰ ਪੰਜਾਬ ਸਰਕਾਰ ਦੇ ਨਾਂਅ ਏ. ਡੀ. ਸੀ. ਅਰਵਿੰਦਰਪਾਲ ਸਿੰਘ ਸੋਮਲ ਨੂੰ ਸੌਂਪਿਆ | ਯੂਨੀਅਨ ਦੇ ਸੂਬਾ ਪ੍ਰਧਾਨ ਵੀਰਪਾਲ ਸਿੰਘ ਸਿਧਾਣਾ ਤੇ ਰਜਿੰਦਰ ਸਿੰਘ ਚੌਹਾਨ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਆਪਣੀਆਂ ਹੱਕੀ ਮੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਇਸ ਵਰਗ ਨੂੰ ਵੀ ਰੈਗੂਲਰ ਅਧਿਆਪਕਾਂ ਵਾਂਗ ਸਹੂਲਤਾਂ ਦੇਣ ਲਈ ਸਿਵਲ ਸੇਵਾਵਾਂ ਕਾਨੂੰਨ ਲਾਗੂ ਕੀਤੇ ਜਾਣ | ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ | ਇਸ ਮੌਕੇ ਗੁਰਦਰਸ਼ਨ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਗਿਆਨ ਸਿੰਘ, ਸੁਖਵਿੰਦਰ ਕੌਰ ਤੇ ਰਜਨੀ ਲੁਧਿਆਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ 'ਸਾਈਕਲੋਥੋਨ' ਰਾਹੀਂ ਦਿੱਤਾ ਸਿਹਤਮੰਦ ਜੀਵਨ ਸ਼ੈਲੀ ਦਾ ਸੁਨੇਹਾ <br/> ਅਗਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ 'ਚ ਭਾਰਤੀ ਭਾਸ਼ਾ ਸਮਰ ਕੈਂਪ 2025 ਲਗਾਇਆ <br/>
Ad Position 24