20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਰਾਸਤ-ਏ-ਖ਼ਾਲਸਾ ਤੋਂ ਪੰਜ ਪਿਆਰਾ ਪਾਰਕ ਤੱਕ ਦੇ ਨਿਕਾਸੀ ਨਾਲਿਆਂ 'ਚ ਲੱਗੇ ਗੰਦਗੀ ਦੇ ਢੇਰ <br/>

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਅਨੰਦਪੁਰ ਸਾਹਿਬ, 3 ਜੂਨ (ਪੱਤਰ ਪ੍ਰੇਰਕ)-ਇਥੋਂ ਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਤੋਂ ਪੰਜ ਪਿਆਰਾ ਪਾਰਕ ਨੂੰ ਜਾਣ ਵਾਲੇ ਰਸਤੇ ਤੇ ਬਣੇ ਨਾਲਿਆਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਰੋਜ਼ਾਨਾ ਦੇ ਰਾਹਗੀਰਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ ਕਿਉਂਕਿ ਇਨ੍ਹਾਂ ਨਾਲਿਆਂ ਦੀ ਸਫ਼ਾਈ ਨੂੰ ਕਾਫ਼ੀ ਲੰਬਾ ਸਮਾਂ ਹੋ ਗਿਆ ਹੈ | ਇਸ ਸੰਬੰਧੀ ਅਮਨ ਤੇ ਵਿਕਾਸ ਕਮੇਟੀ ਦੇ ਕਨਵੀਨਰ ਮਾਸਟਰ ਜੰਗ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਪਹੁੰਚਦੇ ਹਨ, ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ ਵੀ ਆਉਂਦੇ ਹਨ ਤੇ ਪੰਜ ਪਿਆਰਾ ਪਾਰਕ ਪਹੁੰਚ ਕੇ ਕੁਦਰਤ ਦਾ ਅਨੰਦ ਵੀ ਮਾਣਦੇ ਹਨ | ਪਰ ਬਹੁਤ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਰਸਤਿਆਂ 'ਤੇ ਪੈ ਰਹੇ ਨਾਲਿਆਂ ਦੀ ਸਫ਼ਾਈ ਨਹੀਂ ਕੀਤੀ ਗਈ | ਜਿਸ ਕਰਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਇਨ੍ਹਾਂ ਨਾਲਿਆਂ ਦੀ ਸਫ਼ਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਖੁਸ਼ਹਾਲ ਸਿੰਘ ਟਿੱਬੀ ਸਾਹਿਬ ਵਾਲਿਆਂ ਨਮਿਤ ਅੰਤਿਮ ਅਰਦਾਸ <br/> ਅਗਲੀ ਖ਼ਬਰ ਲਾਈਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਚੋਣ 'ਚ ਲਾਈਨ ਰਾਜਵਿੰਦਰ ਸਿੰਘ ਸੋਢੀ ਬਣੇ ਪ੍ਰਧਾਨ <br/>
Ad Position 24