20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੰਤ ਬਾਬਾ ਖੁਸ਼ਹਾਲ ਸਿੰਘ ਟਿੱਬੀ ਸਾਹਿਬ ਵਾਲਿਆਂ ਨਮਿਤ ਅੰਤਿਮ ਅਰਦਾਸ <br/>

Ad Position 21
No active advertisement
ਅਜੀਤ ਡੈਸਕ 04-06-2025
ਰੂਪਨਗਰ, 3 ਜੂਨ (ਸਤਨਾਮ ਸਿੰਘ ਸੱਤੀ)-ਹੈੱਡ ਵਰਕਸ ਰੂਪਨਗਰ ਨੇੜੇ ਸਤਲੁਜ ਦਰਿਆ 'ਤੇ ਸਥਿਤ ਗੁਰਦੁਆਰਾ ਹੈੱਡ ਦਰਬਾਰ, ਕੋਟ ਪੁਰਾਣ ਟਿੱਬੀ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਸੰਤ ਮਹਾਂਪੁਰਸ਼ਾਂ, ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਸਮੇਤ ਸੰਗਤਾਂ ਦਾ ਹੜ ਜਿਹਾ ਆ ਗਿਆ | ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਿੱਬੀ ਸਾਹਿਬ, ਕੰਵਰ ਹਰਮਿੰਦਰ ਸਿੰਘ ਦੇ ਕੀਰਤਨੀ ਜਥੇ, ਭਾਈ ਪ੍ਰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਛੋਟੇ ਸੰਤ ਬਾਬਾ ਅਵਤਾਰ ਸਿੰਘ ਦੀ ਦਸਤਾਰਬੰਦੀ ਹੋਈ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਸੇਵਾ ਦੀ ਪ੍ਰਵਾਨਗੀ ਦਿੱਤੀ ਗਈ | ਸੰਤਾਂ ਮਹਾਂਪੁਰਸ਼ਾਂ ਨੇ ਬਾਬਾ ਅਵਤਾਰ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ | ਬੁਲਾਰਿਆਂ ਨੇ ਸੰਤ ਬਾਬਾ ਖੁਸ਼ਹਾਲ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਲੋਂ ਸੇਵਾਦਾਰ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬੀਬਾ ਕਮਲਜੀਤ ਕੌਰ ਮੁੱਖ ਪ੍ਰਬੰਧਕ ਗੁਰਦੁਆਰਾ ਸੋਲਖੀਆਂ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਸੁਰਜਨ ਸਿੰਘ ਡੇਰਾ ਫੂਲ ਵਾਲੇ, ਬਾਬਾ ਸਤਵੀਰ ਸਿੰਘ ਕੂਹਣੀ ਸਾਹਿਬ ਪਾ. ਦਸਵੀਂ, ਬਾਬਾ ਕਸ਼ਮੀਰਾ ਸਿੰਘ ਕੋਟ ਫਤੂਹੀ, ਬਾਬਾ ਸੁਖਪਾਲ ਸਿੰਘ ਭੈਰੋਮਾਜਰਾ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਭਾਗ ਸਿੰਘ ਪ੍ਰਧਾਨ ਨਿਰਮਲ ਮੰਡ ਦੁਆਬਾ, ਬਾਬਾ ਗੁਰਬਚਨ ਸਿੰਘ ਮੁਖੀਆ ਮਹੰਤ ਨਿਰਮਲ ਪੰਚਾਇਤੀ ਅਖਾੜਾ, ਭਾਈ ਮਨਜੀਤ ਸਿੰਘ ਸਾ. ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ, ਜਥੇਦਾਰ ਦਾਦੂਵਾਲ ਵਲੋਂ ਬਾਬਾ ਸਤਨਾਮ ਸਿੰਘ ਸਰਾਏ ਪੱਤਣ ਚੌਕੀ ਸਿੰਘ ਸ਼ਹੀਦਾਂ, ਸ਼੍ਰੋ: ਕਮੇਟੀ ਮੈਂਬਰ ਹਿਮਾਚਲ ਪ੍ਰਦੇਸ਼ ਦਲਜੀਤ ਸਿੰਘ ਭਿੰਡਰ, ਬਾਬਾ ਹਰਦੀਪ ਸਿੰਘ ਗੁਰਦੁਆਰਾ ਬਾਬਾ ਸਤਿਨਾਮ ਜੀ, ਬਾਬਾ ਸੁਖਬੀਰ ਸਿੰਘ ਕੰਧੋਲੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿ: ਫੂਲਾ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਿਆਸੀ ਸ਼ਖ਼ਸੀਅਤਾਂ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਐਮ. ਪੀ. ਮਾਲਵਿੰਦਰ ਸਿੰਘ ਕੰਗ, ਸਾਬਕਾ ਮੁੱਖ ਮੰਤਰੀ ਤੇ ਐਮ. ਪੀ. ਚਰਨਜੀਤ ਸਿੰਘ ਚੰਨੀ, ਹਲਕਾ ਵਿਧਾਇਕ ਦਿਨੇਸ਼ ਚੱਢਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਸਾਬਕਾ ਵਜੀਰ ਡਾ. ਦਲਜੀਤ ਸਿੰਘ ਚੀਮਾ, ਦਵਿੰਦਰ ਸਿੰਘ ਬਾਜਵਾ ਪ੍ਰਧਾਨ ਬਾਬਾ ਗਾਜੀਦਾਸ ਕਲੱਬ, ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਬਘੇਲ ਸਿੰਘ ਬਿਲਡਰ, ਕੌਂਸਲਰ ਰਾਜੂ ਸਤਿਆਲ, ਕੌ: ਅਮਰਜੀਤ ਸਿੰਘ ਜੌਲੀ, ਸਾ. ਕੌਂਸਲਰ ਗੁਰਮੁਖ ਸਿੰਘ ਸੈਣੀ, ਉਸਤਾਦ ਗੁਰਜਿੰਦਰ ਸਿੰਘ ਖਰੜ ਗਤਕਾ ਅਖਾੜਾ, ਹਰਵਿੰਦਰ ਸਿੰਘ ਕਮਾਪਲੁਰ, ਪ੍ਰਗਟ ਸਿੰਘ ਕਮਾਲਪੁਰ, ਹਰਪ੍ਰੀਤ ਸਿੰਘ ਬਸੰਤ, ਭੁਪਿੰਦਰ ਸਿੰਘ ਬਜਰੂੜ, ਸੁਖਵੀਰ ਸਿੰਘ ਸੁਖੀ ਚਨਾਲੋ, ਗੁਰਿੰਦਰ ਸਿੰਘ ਗੋਗੀ ਸਾ. ਸ਼੍ਰੋਮਣੀ ਕਮੇਟੀ ਮੈਂਬਰ, ਸੀਨੀਅਰ ਵਕੀਲ ਹਰਮੋਹਣ ਸਿੰਘ ਪਾਲ, ਐਡਵੋਕੇਟ ਅਮਿੰਦਰ ਪ੍ਰੀਤ ਸਿੰਘ ਬਾਵਾ, ਡਾ. ਭੀਮ ਸੇਨ ਰੇਟੇਰੀਅਨ ਸਮੇਤ ਪਿ੍ੰ. ਜਤਿੰਦਰ ਸਿੰਘ ਗਿੱਲ ਅਤੇ ਸਮੂਹ ਸਟਾਫ਼ ਸਰਕਾਰੀ ਕਾਲਜ, ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ, ਸਮਾਜਸੇਵੀ ਸੰਸਥਾਵਾਂ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ 'ਚ ਪ੍ਰਦਰਸ਼ਨ 8 ਨੂੰ ਅਗਲੀ ਖ਼ਬਰ ਵਿਰਾਸਤ-ਏ-ਖ਼ਾਲਸਾ ਤੋਂ ਪੰਜ ਪਿਆਰਾ ਪਾਰਕ ਤੱਕ ਦੇ ਨਿਕਾਸੀ ਨਾਲਿਆਂ 'ਚ ਲੱਗੇ ਗੰਦਗੀ ਦੇ ਢੇਰ <br/>
Ad Position 24