25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਦੇਸ਼ਰਾਜ ਸੈਣੀ ਮਾਜਰਾ ਕਾਂਗਰਸ ਨੂੰ ਛੱਡ 'ਆਪ' ਦੇ ਹੋਏ

Ad Position 21
No active advertisement
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇਸ਼ਰਾਜ ਸੈਣੀ ਮਾਜਰਾ ਅਤੇ ਸਰਪੰਚ ਸੁਖਵਿੰਦਰ ਸਿੰਘ ਮਾਨ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਨਮਾਨਿਤ ਕਰਦੇ ਹੋਏ, ਨਾਲ ਵਿਧਾਇਕ ਚੱਢਾ | <br/> 05-06-2025
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ ਢੀਂਡਸਾ)-ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸ ਪਾਰਟੀ ਨੂੰ ਅੱਜ ਉਸ ਵਕਤ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਦੇਸ਼ਰਾਜ ਸੈਣੀ ਮਾਜਰਾ ਨੇ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ | ਦੇਸ਼ਰਾਜ ਸੈਣੀ ਮਾਜਰਾ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਬਲਵੀਰ ਸਿੰਘ ਅਤੇ ਹਲਕਾ ਰੂਪ ਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਹੈ | ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੇਸ਼ਰਾਜ ਸੈਣੀ ਮਾਜਰਾ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਦੇਸ਼ਰਾਜ ਸੈਣੀ ਮਾਜਰਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ | ਇਹਨਾਂ ਦੀ ਸ਼ਮੂਲੀਅਤ ਨਾਲ ਜ਼ਿਲ੍ਹੇ ਵਿਚ ਪਾਰਟੀ ਹੋਰ ਮਜਬੂਤ ਹੋਵੇਗੀ | ਇਸ ਮੌਕੇ ਦੇਸ਼ਰਾਜ ਸੈਣੀ ਮਾਜਰਾ ਨੇ ਕਿਹਾ ਕਿ ਉਹ ਹੁਣ ਆਮ ਆਦਮੀ ਪਾਰਟੀ ਲਈ ਦਿਨ ਰਾਤ ਪੂਰੀ ਤਨਦੇਹੀ ਨਾਲ ਸੇਵਾ ਕਰਨਗੇ | ਇਸ ਮੌਕੇ ਉਹਨਾਂ ਨਾਲ ਪਿੰਡ ਸ਼ੇਖਪੁਰ ਦੇ ਮੌਜੂਦਾ ਸਰਪੰਚ ਸੁਖਵਿੰਦਰ ਸਿੰਘ ਮਾਨ ਵੀ ਆਪ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਐਗਰੋ ਦੇ ਟਰੈਕਟਰ ਅਤੇ ਆਪ ਦੇ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ, ਆਪ ਦੇ ਸੀਨੀਅਰ ਆਗੂ ਚੌਧਰੀ ਹੁਸਨ ਲਾਲ ਚੌਹਾਨ, ਰਾਮ ਪ੍ਰਤਾਪ ਸਰਥਲੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ |
ਦੇਸ਼ਰਾਜ ਸੈਣੀ ਮਾਜਰਾ ਦੇ ਰਾਜਨੀਤਿਕ ਸਫ਼ਰ 'ਤੇ ਇਕ ਪੰਛੀ ਝਾਤ
ਦੇਸ਼ਰਾਜ ਸੈਣੀ ਮਾਜਰਾ ਨੇ ਆਪਣਾ ਸਿਆਸੀ ਸਫ਼ਰ ਸੰਨ 1999 ਵਿਚ ਯੂਥ ਕਾਂਗਰਸ ਰਾਹੀਂ ਸਾਬਕਾ ਮੰਤਰੀ ਡਾਕਟਰ ਰਮੇਸ਼ ਦਾ ਸ਼ਰਮਾ ਦੀ ਅਗਵਾਈ ਵਿਚ ਸ਼ਾਮਿਲ ਹੋ ਕੇ ਸ਼ੁਰੂ ਕੀਤਾ ਸੀ | ਇਹ ਸਨ 2003 ਤੋਂ 2008 ਤੱਕ ਬਲਾਕ ਯੂਥ ਕਾਂਗਰਸ ਨੂੰ ਬੇਦੀ ਦੇ ਪ੍ਰਧਾਨ ਰਹੇ, ਜਿਸ ਉਪਰੰਤ ਇਹ ਬਲਾਕ ਕਾਂਗਰਸ ਨੂਰਪੁਰ ਬੇਦੀ ਅਤੇ ਫਿਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਹੇ | ਸੰਨ 2003 ਵਿਚ ਇਹਨਾਂ ਦੀ ਪਤਨੀ ਜਸਪ੍ਰੀਤ ਕੌਰ ਪਿੰਡ ਸੈਣੀ ਮਾਜਰਾ ਦੀ ਸਰਪੰਚ ਚੁਣੀ ਗਈ, ਦੇਸ਼ਰਾਜ ਸੈਣੀ ਮਾਜਰਾ ਦੋ ਵਾਰ ਸੈਣੀ ਮਾਜਰਾ ਪਿੰਡ ਦੇ ਪੰਚ ਵੀ ਰਹੇ, ਇਹ ਪਿੰਡ ਦੇ ਮੌਜੂਦਾ ਨੰਬਰਦਾਰ ਤੋਂ ਇਲਾਵਾ ਸਹਿਕਾਰੀ ਸਭਾ ਸੈਣੀ ਮਾਜਰਾ ਦੇ ਪ੍ਰਧਾਨ ਵੀ ਹਨ | ਇਸ ਤੋਂ ਇਲਾਵਾ ਇਹ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੂਰਪੁਰ ਬੇਦੀ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਅਮਨ ਅਰੋੜਾ, ਸਿਹਤ ਮੰਤਰੀ ਬਲਵੀਰ ਸਿੰਘ ਤੇ ਵਿਧਾਇਕ ਚੱਡਾ ਨੇ ਕਰਵਾਇਆ ਸ਼ਾਮਿਲ ਕਾਂਗਰਸ ਪਾਰਟੀ ਨੂੰ... ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ <br/>
Ad Position 24