25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਾਏ ਗੁਰਮਤਿ ਚੇਤਨਾ ਕੈਂਪ ਦੀ ਸਮਾਪਤੀ ਅੱਜ-ਭਾਈ ਚਾਵਲਾ <br/>

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਕਰਨੈਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਬੀਤੇ ਪੰਜ ਦਿਨਾਂ ਤੋ ਸ਼ੁਰੂ ਹੋਇਆ ਗੁਰਮਤਿ ਚੇਤਨਾ ਕੈਂਪ 5 ਜੂਨ ਨੂੰ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਜਿੱਥੇ ਇਸ ਕੈਂਪ ਵਿਚ ਸ਼ਾਮਲ 500 ਬੱਚਿਆਂ ਨੂੰ ਗੁਰਬਾਣੀ ਸਿੱਖ ਇਤਿਹਾਸ ਅਤੇ ਸਿੱਖ ਜੀਵਨ ਜੁਗਤ ਬਾਰੇ ਕੈਂਪ ਵਿਚ ਪੁੱਜੇ ਵੱਖ-ਵੱਖ ਵਿਦਵਾਨਾਂ ਵਲੋਂ ਜਾਣਕਾਰੀ ਦਿੱਤੀ ਗਈ, ਉੱਥੇ ਬੱਚਿਆਂ ਨੂੰ ਗੁਰਬਾਣੀ ਕੰਠ ਮੁਕਾਬਲੇ, ਗਤਕਾ ਸਿਖਲਾਈ, ਸੁੰਦਰ ਦਸਤਾਰ ਸਿਖਲਾਈ ਅਤੇ ਕਲਾ ਤੇ ਸ਼ਿਲਪਕਾਰੀ ਅਤੇ ਸੁੰਦਰ ਲਿਖਾਈ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹਨਾ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ | ਭਾਈ ਚਾਵਲਾ ਨੇ ਕਿਹਾ ਕਿ ਗੁਰਮਤਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਜਿੱਥੇ ਸਿੱਖ ਧਰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਿੱਖ ਮਾਰਸ਼ਲ ਆਰਟ ਗਤਕਾ ਆਦਿ ਦੀ ਸ਼ੁਰੂਆਤ ਅਤੇ ਮਨੁੱਖੀ ਕਦਰਾਂ ਕੀਮਤਾਂ ਆਦਿ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਮੈਨਜੇਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਹੈਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਗੁਰਮੀਤ ਸਿੰਘ ਗ੍ਰੰਥੀ, ਸੁਖਵੀਰ ਸਿੰਘ ਕਲਵਾਂ, ਸਤਨਾਮ ਸਿੰਘ ਝੱਜ, ਬਾਬਾ ਦਿਲਬਾਗ ਸਿੰਘ ਮਾਣਕੂਮਾਜਰਾ, ਬਾਬਾ ਜਰਨੈਲ ਸਿੰਘ ਕਾਰਸੇਵਾ, ਲਵਪ੍ਰੀਤ ਸਿੰਘ ਪ੍ਰਚਾਰਕ, ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਜਗਦੀਪ ਸਿੰਘ ਵੜੈਚ, ਪਿ੍ੰਸੀਪਲ ਸਰਬਜੀਤ ਸਿੰਘ, ਪ੍ਰੋ: ਹਰਪਾਲ ਸਿੰਘ ਪੰਨੂ, ਪ੍ਰੋ: ਮਹਿੰਦਰਪਾਲ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਰਾਜਪਾਲ ਸਿੰਘ ਅਮਿ੍ਤਸਰ, ਡਾ. ਜਗਮੋਹਨ ਸਿੰਘ, ਬਾਬਾ ਰਵਿੰਦਰ ਸਿੰਘ ਅਸਮਾਨਪੁਰ, ਦਰਬਾਰਾ ਸਿੰਘ ਬਾਲਾ, ਬਾਬਾ ਤੀਰਥ ਸਿੰਘ, ਦਰਸ਼ਨ ਕੌਰ ਸਮੇਤ ਸਕੂਲਾਂ ਦੇ ਇੰਚਾਰਜ, ਮਾਪੇ ਅਤੇ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਰਹਿੰਦ ਨਹਿਰ ਦੇ ਪੁਲਾਂ ਤੋਂ ਪਟਵਾਰਖ਼ਾਨੇ ਵੱਲ ਰਸਤਾ ਨਾ ਖੁੱਲ੍ਹਣ 'ਤੇ ਇਲਾਕਾ ਸੰਘਰਸ਼ ਕਮੇਟੀ ਲਾਏਗੀ ਪੁਲਾਂ 'ਤੇ ਜਾਮ-...
Ad Position 24