25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮਾਸਿਕ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 05-06-2025
ਬੇਲਾ, 4 ਜੂਨ (ਮਨਜੀਤ ਸਿੰਘ ਸੈਣੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ 295) ਦੀ ਦੀ ਡਾ. ਸੁਰਜੀਤ ਰਾਮ ਲੱਖੇਵਾਲ ਦੀ ਅਗਵਾਈ ਹੇਠ ਮਾਸਿਕ ਇਕੱਤਰਤਾ ਕੀਤੀ ਗਈ | ਇਸ ਮੌਕੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਨੂੰ ਪ੍ਰਣਾਮ ਕਰਦੇ ਹੋਏ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ | ਇਸ ਸ਼ੁੱਭ ਅਵਸਰ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ 28ਵੀਂ ਵਰ੍ਹੇਗੰਢ ਵੀ ਮਨਾਈ ਗਈ ਅਤੇ ਪਿਛਲੇ 28 ਸਾਲਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਡਾ. ਸੁਭਾਸ਼ ਰਾਣਾ ਨੇ ਕਿਹਾ ਕਿ ਪਿੰਡਾਂ ਵਿਚ ਵਧੀਆ ਅਤੇ ਸਸਤੀਆਂ ਸਿਹਤ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਨੂੰ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਅਤੇ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੋਂ ਮੰਗ ਕੀਤੀ | ਇਸ ਮੌਕੇ ਡਾ ਐਮ ਪੀ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਲਹਿਰ ਦੀ ਸ਼ਲਾਘਾ ਕਰਦਿਆਂ ਪਿੰਡਾਂ ਵਿਚ ਸਿਹਤ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਸਰਕਾਰ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ੇ ਨਾ ਵੇਚਣ ਦਾ ਪ੍ਰਣ ਕੀਤਾ ਗਿਆ ਅਤੇ ਜਿਹੜਾ ਵੀ ਨਸ਼ੇੜੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੋਵੇ ਉਸ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦਾ ਵੀ ਵਾਅਦਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਡਾ. ਸੁਭਾਸ਼ ਰਾਣਾ, ਡਾ. ਸੁਰਜੀਤ ਰਾਮ, ਡਾ. ਸੁਰਿੰਦਰ ਕੁਮਾਰ, ਡਾ. ਮੋਹਨ ਸਿੰਘ, ਡਾ. ਸਰਬਜੀਤ ਸਿੰਘ, ਡਾ. ਸ਼ਾਮ ਸਿੰਘ ਕੁੰਡਲਸ, ਡਾ. ਸੋਹਣ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਪੁਨੀਤ, ਡਾ. ਰਣਜੀਤ ਸਿੰਘ, ਡਾ. ਮੰਗਲਜੀਤ ਸਿੰਘ, ਡਾ. ਬੱਬੂ ਤੋਂ ਇਲਾਵਾ ਐਸੋਸੀਏਸ਼ਨ ਦੇ ਹੋਰ ਵੀ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਵਿਚ ਲੱਗੇ ਥਾਂ-ਥਾਂ ਕੂੜੇ ਦੇ ਢੇਰ, ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਨਿਕਲੀ ਫ਼ੂਕ <br/> ਅਗਲੀ ਖ਼ਬਰ ਹਵੇਲੀ ਕਲਾਂ ਵਾਰਡ ਨੰਬਰ 17 ਦੇ ਵਾਸੀ ਸੀਵਰੇਜ ਓਵਰਫਲੋਅ ਅਤੇ ਟਰੀਟਮੈਂਟ ਪਲਾਂਟ ਦੀ ਬਦਬੂ ਤੋਂ ਡਾਹਢੇ ਪ੍ਰੇਸ਼ਾਨ <br...
Ad Position 24