ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਕਰਨੈਲ ਸਿੰਘ)-ਘੱਲੂਘਾਰਾ ਜੂਨ 1984 ਦੇ ਸਮੂਹ ਸ਼ਹੀਦ ਸਿੱਖਾਂ ਦੀ ਯਾਦ 'ਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਘੱਲੂਘਾਰਾ ਦਿਵਸ ਸਮਾਗਮ ਦੀ ਆਰੰਭਤਾਂ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਕੀਤੀ ਗਈ | ਉਪਰੰਤ ਉਨ੍ਹ ਾਂ ਦੱਸਿਆ ਕਿ ਅੱਜ ਤੋਂ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ 'ਚ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 6 ਜੂਨ ਦਿਨ ਸ਼ੁੱਕਰਵਾਰ ਨੂੰ ਪੈਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ 'ਚ ਜਿੱਥੇ ਪੰਥ ਪ੍ਰਸਿੱਧ ਵਿਦਵਾਨ ਸੰਗਤਾਂ ਨੂੰ ਸਿੱਖ ਇਤਿਹਾਸਕ ਨਾਲ ਜੋੜਨਾ ਕਰਨਗੇ ਉੱਥੇ ਹੀ ਇਸ ਘੱਲੂਘਾਰਾਂ ਦਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਵੀ ਕੀਤੀ ਜਾਵੇਗੀ | ਉਨ੍ਹ ਾਂ ਕਿਹਾ ਕਿ ਇਹ ਮਹਾਨ ਦਿਵਸ ਸਮੁੱਚੇ ਖ਼ਾਲਸਾ ਪੰਥ ਨੂੰ ਆਪਸੀ ਏਕਤਾ ਇਤਫਾਕ ਨਾਲ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਮੁੱਚੀ ਸਿੱਖ ਕੌਮ ਆਪਣੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰ ਸਕੇ | ਇਸ ਮੌਕੇ ਸਮਾਗਮ 'ਚ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਐਡਵੋਕੇਟ ਜਸਵੀਰ ਸਿੰਘ, ਗਿਆਨੀ ਦਿਲਬਾਗ ਸਿੰਘ, ਚੰਦਰਪਾਲ ਸਿੰਘ, ਹਰਦੇਵ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭਾਈ ਕਰਮਬੀਰ ਸਿੰਘ, ਖਜਾਨਚੀ ਦਵਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਭੈਣੀ, ਸਰਬਜੀਤ ਸਿੰਘ, ਜਗਨੰਦਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |