25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

24 ਗ੍ਰਾਮ ਨਸ਼ੀਲਾ ਪਾਊਡਰ, 19 ਗ੍ਰਾਮ ਹੈਰੋਇਨ, 780 ਨਸ਼ੀਲੀਆਂ ਗੋਲੀਆਂ, 01 ਪਿਸਟਲ ਤੇ 02 ਜਿੰਦਾ ਕਾਰਤੂਸਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਵੱਖ-ਵੱਖ ਪੁਲਿਸ ਪਾਰਟੀਆਂ ਕਾਬੂ ਕੀਤੇ ਮੁਲਜ਼ਮਾਂ ਨਾਲ | ਤਸਵੀਰ : ਅਜੀਤ <br/> 05-06-2025
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਨਸ਼ੇ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨਾਂ ਪਾਸੋਂ 24 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 19 ਗ੍ਰਾਮ ਤੋਂ ਵੱਧ ਹੈਰੋਈਨ, 780 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ 1 ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 01 ਪਿਸਟਲ 30 ਬੋਰ ਤੇ 02 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ ਅਤੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਲਗਾਤਾਰਤਾ ਵਿਚ ਵੱਖ-ਵੱਖ ਸਥਾਨਾਂ 'ਤੇ ਨਾਕੇਬੰਦੀਆਂ ਅਤੇ ਗਸ਼ਤਾਂ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ | ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਰਿਹਾਨ ਵਾਸੀ ਬੜੀ ਹਵੇਲੀ ਨੂੰ ਗਿ੍ਫ਼ਤਾਰ ਕਰਕੇ ਉਨਾਂ ਪਾਸੋਂ 12 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਥਾਣਾ ਕੀਰਤਪੁਰ ਸਾਹਿਬ ਵਲੋਂ ਅਰੁਨਪ੍ਰੀਤ ਸਿੰਘ ਵਾਸੀ ਪਿੰਡ ਗੱਜਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਉਨਾਂ ਪਾਸੋਂ 12.50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵਲੋਂ ਭੁਪਿੰਦਰ ਸਿੰਘ ਉਰਫ਼ ਪੱਪੂ ਅਤੇ ਸੁਖਵਿੰਦਰ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਦਤਾਰਪੁਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 19 ਗ੍ਰਾਮ ਤੋਂ ਵੱਧ ਹੈਰੋਈਨ ਅਤੇ 780 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ | ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਬਲਵੰਤ ਸਿੰਘ ਉਰਫ਼ ਬੰਤ ਵਾਸੀ ਪਿੰਡ ਚੱਕ ਹੋਲਗੜ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 01 ਪਿਸਟਲ 30 ਬੋਰ ਅਤੇ 02 ਜਿੰਦਾ ਰੋਂਦ ਬਰਾਮਦ ਕੀਤੇ ਗਏ ਅਤੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਰੂਪਨਗਰ ਪੁਲਿਸ ਵਲੋਂ ਪੋ੍ਰਜੈਕਟ 'ਸੰਪਰਕ' ਤਹਿਤ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜ਼ਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰ ਥਾਣਾ ਵਲੋਂ ਪਿੰਡਾ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ | ਜਿਨ੍ਹਾਂ ਵਲੋਂ ਮੀਟਿੰਗਾਂ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪੰਜਾਬ ਐਂਟੀ ਡਰੱਗ ਹੈਲਪ ਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹਾਜ਼ਰੀਨ ਦੇ ਸੁਝਾਅ ਵੀ ਲਏ ਗਏ | ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਵਰਗੀ ਅਲਾਮਤ ਨੂੰ ਖ਼ਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ਼ ਪੰਜਾਬ ਐਂਟੀ ਡਰੱਗ ਹੈਲਪ ਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਪਰ ਸਾਂਝੀ ਕੀਤੀ ਜਾਵੇ | ਜ਼ਿਲ੍ਹਾ ਪੁਲਿਸ ਵਲੋਂ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਮੌਕੇ ਸ਼ਾਂਤੀ ਭੰਗ ਕਰਨ ਦੀਆਂ ਧਮਕੀਆਂ ਦੇਣਾ ਗੰਭੀਰ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਸਿਰਫ਼ ਫ਼ੋਟੋ ਖਿਚਵਾਉਣ ਲਈ ਬੂਟੇ ਨਾ ਲਾਏ ਜਾਣ-ਸੰਜੇ ਸਾਹਨੀ
Ad Position 24