25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਘੱਲੂਘਾਰਾ ਦਿਵਸ ਮੌਕੇ ਸ਼ਾਂਤੀ ਭੰਗ ਕਰਨ ਦੀਆਂ ਧਮਕੀਆਂ ਦੇਣਾ ਗੰਭੀਰ ਚਿੰਤਾ ਦਾ ਵਿਸ਼ਾ

Ad Position 21
No active advertisement
ਵੱਖ-ਵੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਸਾਹਿਬਾਨ | <br/> 05-06-2025
ਬੇਲਾ, 4 ਜੂਨ (ਮਨਜੀਤ ਸਿੰਘ ਸੈਣੀ)- ਸਮੂਹ ਮਿਸ਼ਨਰੀ ਕਾਲਜਾਂ ਦੀ ਇਕ ਆਨ ਲਾਈਨ ਇਕੱਤਰਤਾ ਹੋਈ, ਜਿਸ ਵਿਚ ਸਿੱਖ ਮਿਸ਼ਨਰੀ ਕਾਲਜ ਵਲੋਂ ਚੇਅਰਮੈਨ ਹਰਜੀਤ ਸਿੰਘ, ਪਿ੍ੰ. ਚਰਨਜੀਤ ਸਿੰਘ, ਪਰਮਜੀਤ ਸਿੰਘ ਮੋਹਾਲੀ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਵਲੋਂ ਚੇਅਰਮੈਨ ਜੋਗਿੰਦਰ ਸਿੰਘ ਜੀ, ਡਾਇਰੈਕਟਰ ਗਿਆਨੀ ਬਲਜੀਤ ਸਿੰਘ, ਵਾਈਸ ਚੇਅਰਮੈਨ ਅਮਰਜੀਤ ਸਿੰਘ, ਡਾਇਰੈਕਟਰ ਹਰਭਜਨ ਸਿੰਘ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਚੇਅਰਮੈਨ ਰਾਣਾ ਇੰਦਰਜੀਤ ਸਿੰਘ, ਪਿ੍ੰ. ਗੁਰਬਚਨ ਸਿੰਘ ਪਨਵਾਂ, ਵਾਈਸ ਪਿ੍ੰ. ਸੁਖਵਿੰਦਰ ਸਿੰਘ ਦਦੇਹਰ, ਡਾਇਰੈਕਟਰ ਪ੍ਰਭਸ਼ਰਨ ਸਿੰਘ ਸ਼ਾਮਿਲ ਹੋਏ | ਸਾਰਿਆਂ ਨੇ ਇਸ ਗਲ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ,1984 ਤੋਂ ਲੈ ਕੇ ਹੁਣ ਤੱਕ ਸੰਗਤਾਂ ਬਹੁਤ ਵੱਡੀ ਗਿਣਤੀ ਵਿਚ ਇਹਨਾਂ ਸਮਾਗਮਾਂ ਵਿਚ ਸ਼ਾਮਿਲ ਹੁੰਦੀਆਂ ਆਈਆਂ ਹਨ | ਹਰ ਸਾਲ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਮੁੱਖ ਸੇਵਾਦਾਰ ਇਸ ਮੌਕੇ 'ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹਨ | ਇਹ ਸਾਰਾ ਪ੍ਰਬੰਧ ਬਹੁਤ ਸੁਚਾਰੂ ਰੂਪ ਤੇ ਜ਼ਿੰਮੇਵਾਰੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਚੱਜੇ ਢੰਗ ਨਾਲ ਨਿਭਾਉਂਦੀ ਹੈ ਪਰ ਕੁੱਝ ਸੰਸਥਾਵਾਂ ਦੇ ਜ਼ਿੰਮੇਵਾਰ ਆਗੂ ਇਸ ਵਾਰ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਧਮਕੀਆਂ ਦੇ ਰਹੇ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ | ਸ਼ਹੀਦ ਸਾਰੇ ਸਿੱਖ ਸੰਸਾਰ ਦੇ ਸਾਂਝੇ ਹੁੰਦੇ ਹਨ | ਅਗਰ ਅਕਾਲ ਤਖ਼ਤ ਸਾਹਿਬ ਤੇ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਹਰ ਗੁਰਸਿੱਖ ਦਾ ਹਿਰਦਾ ਵਲੂੰਧਰਿਆ ਜਾਵੇਗਾ | ਸ਼ਹੀਦਾਂ ਦੀ ਸ਼ਹੀਦੀ ਦਾ ਵੀ ਘੋਰ ਅਪਮਾਨ ਹੋਵੇਗਾ | ਸੋ ਹਰ ਸਿੱਖ ਸੰਸਥਾ ਦਾ ਫ਼ਰਜ਼ ਬਣਦਾ ਹੈ ਕਿ ਜਿਥੇ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਸਮਾਗਮ ਵਿਚ ਸ਼ਾਮਿਲ ਹੋਣ, ਉੱਥੇ ਇਹ ਸਮਾਗਮ ਸ਼ਾਂਤੀ ਪੂਰਵਕ ਕਰਨ ਲਈ ਵੀ ਸਹਾਇਤਾ ਕਰਨ | ਪਿਛਲੇ ਸਾਲਾਂ ਵਿਚ ਹੋਈਆਂ ਮਾੜੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਗਲ ਨੂੰ ਯਕੀਨੀ ਬਣਾਉਣ ਕਿ ਇਹ ਸ਼ਹੀਦੀ ਸਮਾਗਮ ਸ਼ਾਂਤੀ ਨਾਲ ਸੰਪੰਨ ਹੋ ਸਕਣ | ਕੋਈ ਸ਼ਰਾਰਤੀ ਤੱਤ ਸਾਡੀ ਆਪਸੀ ਫੁੱਟ ਦਾ ਲਾਹਾ ਲੈ ਕੇ ਮਾਹੌਲ ਨੂੰ ਖ਼ਰਾਬ ਨਾ ਕਰ ਸਕੇ |
Ad Position 22
No active advertisement
ਪਿਛਲੀ ਖ਼ਬਰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪ੍ਰਧਾਨ ਸਾਹਨੀ ਵਲੋਂ ਵੱਖ-ਵੱਖ ਵਾਰਡਾਂ ਦਾ ਦੌਰਾ ਅਗਲੀ ਖ਼ਬਰ 24 ਗ੍ਰਾਮ ਨਸ਼ੀਲਾ ਪਾਊਡਰ, 19 ਗ੍ਰਾਮ ਹੈਰੋਇਨ, 780 ਨਸ਼ੀਲੀਆਂ ਗੋਲੀਆਂ, 01 ਪਿਸਟਲ ਤੇ 02 ਜਿੰਦਾ ਕਾਰਤੂਸਾਂ ਸਮੇਤ 5 ਵ...
Ad Position 24