25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪ੍ਰਧਾਨ ਸਾਹਨੀ ਵਲੋਂ ਵੱਖ-ਵੱਖ ਵਾਰਡਾਂ ਦਾ ਦੌਰਾ

Ad Position 21
No active advertisement
ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਅਧਿਕਾਰੀਆਂ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕਰਨ ਮੌਕੇ ਪੀਣ ਵਾਲੇ ਪਾਣੀ ਦੇ ਰਿਸਾਅ ਨੂੰ ਠੀਕ ਕਰਵਾਉਂਦੇ ਹੋਏ | <br/> 05-06-2025
ਨੰਗਲ, 4 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਹੱਲ ਕਰਾਉਣ ਦੇ ਮਕਸਦ ਨਾਲ ਅੱਜ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਵਲੋਂ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਹਨੀ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਮੁਹੱਲਾ ਪੁਰਾਣਾ ਗੁਰਦੁਆਰਾ, ਰਾਜ ਨਗਰ, ਗੁਰੂ ਤੇਗ ਬਹਾਦਰ ਮਾਰਕੀਟ ਅਤੇ ਨੰਗਲ- ਸ੍ਰੀ ਅਨੰਦਪੁਰ ਸਾਹਿਬ ਮੁੱਖ ਸੜਕ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਮੁੱਖ ਤੌਰ 'ਤੇ ਤਿੰਨ ਥਾਵਾਂ 'ਤੇ ਪਾਣੀ ਦੇ ਹੋ ਰਹੇ ਰਿਸਾਵ ਦੀ ਮੁਰੰਮਤ ਕਰਵਾ ਕੇ ਰੋਕਿਆ ਗਿਆ ਅਤੇ ਰਾਜ ਨਗਰ ਵਿਚ ਵਗਦੇ ਵੱਡੇ ਗੰਦੇ ਨਾਲੇ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਰਿਸ਼ ਤੋਂ ਪਹਿਲਾਂ ਇਸ ਨਾਲੇ ਦੀ ਸਫ਼ਾਈ ਸਮੇਂ ਸਿਰ ਪੂਰੀ ਕੀਤੀ ਜਾਵੇ | ਉਨ੍ਹਾਂ ਨੰਗਲ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪਾਣੀ ਦੀ ਸਪਲਾਈ ਨੂੰ ਸੁਚਾਰੂ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਵਿਚ ਸਥਿਤ ਮੁੱਖ ਸੜਕ ਦੀ ਵੀ ਸਫ਼ਾਈ ਕੀਤੀ ਗਈ, ਤਾਂ ਜੋ ਰਾਹਗੀਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਸ਼ਹਿਰ ਦੀ ਸੁੰਦਰਤਾ ਨੂੰ ਵੀ ਕਾਇਮ ਰੱਖਿਆ ਜਾ ਸਕੇ | ਉਹਨਾਂ ਕਿਹਾ ਕਿ ਨਗਰ ਕੌਂਸਲ ਨੰਗਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਬਚਨ ਵੱਧ ਹੈ ਅਤੇ ਆਉਂਦੇ ਇੱਕ ਦੋ ਦਿਨਾਂ ਵਿਚ ਹੀ ਵਾਰਡ ਨੰਬਰ ਪੰਜ ਇੰਦਰਾ ਨਗਰ ਦੇ ਵਸਨੀਕਾਂ ਨੂੰ ਦੀ ਪਾਣੀ ਦੀ ਸਪਲਾਈ ਸ਼ੁਰੂ ਕਰਵਾ ਕੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਉਹਨਾਂ ਨਾਲ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਦਿਲਜੀਤ ਸਿੰਘ, ਮਨਜੀਤ ਸਿੰਘ, ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ, ਸੈਨਟਰੀ ਸੁਪਰਡੈਂਟ ਮੁਕੇਸ਼ ਕੁਮਾਰ, ਜੀਤ ਰਾਮ ਸ਼ਰਮਾ, ਬਲਵਿੰਦਰ ਬਾਲੀ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਸੀ ਗੁੱਜਰਾਂ ਦੇ ਧੌਲਰਾਂ ਪੁਲ ਤੋਂ ਪਿੰਡ ਤੱਕ ਪਹੁੰਚ ਮਾਰਗ ਤਰਸਯੋਗ ਹਾਲਤ 'ਚ ਅਗਲੀ ਖ਼ਬਰ ਘੱਲੂਘਾਰਾ ਦਿਵਸ ਮੌਕੇ ਸ਼ਾਂਤੀ ਭੰਗ ਕਰਨ ਦੀਆਂ ਧਮਕੀਆਂ ਦੇਣਾ ਗੰਭੀਰ ਚਿੰਤਾ ਦਾ ਵਿਸ਼ਾ
Ad Position 24