ਲੋਹਗੜ੍ਹ ਫਿੱਡੇ ਵਿਖੇ ਭਾਜਪਾ ਆਗੂਆਂ ਦੀ ਹੋਈ ਅਹਿਮ ਮੀਟਿੰਗ <br/>
ਅਜੀਤ ਡੈਸਕ
05-06-2025
ਘਨੌਲੀ, 4 ਜੂਨ (ਜਸਵੀਰ ਸਿੰਘ ਸੈਣੀ)-ਲੋਹਗੜ੍ਹ ਫਿੱਡੇ ਵਿਖੇ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਹੋਈ | ਭਾਜਪਾ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਈ ਮੀਟਿੰਗ ਦੌਰਾਨ ਭਾਜਪਾ ਆਗੂਆਂ ਵਲੋਂ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਸਬੰਧੀ ਪਿੰਡ ਵਾਸੀਆਂ ਨੂੰ ਦੱਸਿਆ ਗਿਆ ਤੇ ਘਨੌਲੀ ਸਰਕਲ ਵਿਚ ਭਾਜਪਾ ਵਲੋਂ ਭਵਿੱਖ ਵਿਚ ਕੀਤੇ ਜਾ ਰਹੇ ਕੰਮਾਂ ਦੀ ਰੂਪਰੇਖਾ ਤਿਆਰ ਕੀਤੀ ਗਈ ਤੇ ਵਿਚਾਰ-ਵਿਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਅਜੇ ਵੀਰ ਸਿੰਘ ਲਾਲਪੁਰਾ ਦੇ ਮਾਤਾ ਹਰਦੀਪ ਕੌਰ ਲਾਲਪੁਰਾ ਉਚੇਚੇ ਤੌਰ 'ਤੇ ਪਹੁੰਚੇ ਤੇ ਉਹਨਾਂ ਨੇ ਪਿੰਡ ਵਾਸੀਆਂ ਨਾਲ ਕਈ ਮਸਲਿਆਂ ਦੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਪਿੰਡ ਦੀਆਂ ਔਰਤਾਂ ਵਲੋਂ ਹਰਦੀਪ ਕੌਰ ਲਾਲਪੁਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਦੌਰਾਨ ਸੀਨੀਅਰ ਭਾਜਪਾ ਆਗੂ ਪਿ੍ੰਸ ਕੌਸ਼ਿਕ ਘਨੌਲੀ, ਸਰਕਲ ਪ੍ਰਧਾਨ ਇੰਦਰਪਾਲ ਸਿੰਘ ਪੱਪਾ ਲੋਹਗੜ੍ਹ ਫਿੱਡੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਤੇ ਪਿੰਡ ਵਾਸੀ ਹਾਜ਼ਰ ਸਨ |